ਐੱਮਪੀ ਵੜਿੰਗ ਦੀ ਗ਼ੈਰ-ਹਾਜ਼ਰੀ ’ਚ ਚੰਨੀ ਦੀ ਯਾਤਰਾ ਦਾ ਸਵਾਗਤ 1 ਨੰਬਰ ਲਈ-ਐਮਪੀ ਵੜਿੰਗ ਦੀ ਗੈਰ ਹਾਜ਼ਰ ’ਚ ਲੁਧਿਆਣਾ ਅੰਦਰ ਚੰਨੀ ਦੀ ਜਵਾਨੀ ਸੰਭਾਲ ਯਾਤਰਾ ਦਾ ਭਰਵਾਂ ਸਵਾਗਤ
Publish Date: Sat, 14 Nov 2026 12:37 AM (IST)
Updated Date: Sat, 14 Nov 2026 04:09 AM (IST)
ਫ਼ੋਟੋ ਨੰਬਰ-65 ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਦਾ ਸ਼ੁੱਕਰਵਾਰ ਨੂੰ ਲੁਧਿਆਣਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਯਾਤਰਾ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਚੰਨੀ ਨੂੰ ਫੁੱਲਾਂ ਦੇ ਹਾਰ ਪਾਏ ਅਤੇ ਲੋਈਆਂ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਹਾਲਾਂਕਿ, ਇਸ ਯਾਤਰਾ ਦੌਰਾਨ ਲੁਧਿਆਣਾ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਵੀ ਸਪੱਸ਼ਟ ਤੌਰ ’ਤੇ ਸਾਹਮਣੇ ਆਈ। ਸ਼ਹਿਰ ਵਿੱਚ ਕਾਂਗਰਸ ਦੇ ਦੋ ਵੱਖ-ਵੱਖ ਧੜਿਆਂ ਦੀ ਸਰਗਰਮੀ ਸਿਆਸੀ ਚਰਚਾ ਦਾ ਵਿਸ਼ਾ ਬਣੀ ਰਹੀ। ਚੰਨੀ ਦੀ ਯਾਤਰਾ ਦੌਰਾਨ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਸਾਬਕਾ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ, ਸਾਬਕਾ ਮੰਤਰੀ ਰਾਕੇਸ਼ ਪਾਂਡੇ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਸਾਬਕਾ ਵਿਧਾਇਕ ਸੁਰਿੰਦਰ ਡਾਵਰ ਸਮੇਤ ਕਈ ਪ੍ਰਮੁੱਖ ਕਾਂਗਰਸੀ ਆਗੂ ਨਜ਼ਰ ਨਹੀਂ ਆਏ। ਇਨ੍ਹਾਂ ਆਗੂਆਂ ਦੀ ਗੈਰਹਾਜ਼ਰੀ ਨੇ ਯਾਤਰਾ ਦੌਰਾਨ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ। ਦੂਜੇ ਪਾਸੇ, ਇਨ੍ਹਾਂ ਆਗੂਆਂ ਦੀ ਗੈਰਹਾਜ਼ਰੀ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਮੇਲ ਸਿੰਘ ਪਹਿਲਵਾਨ, ਈਸ਼ਵਰਜੋਤ ਸਿੰਘ ਚੀਮਾ, ਮਲਕੀਅਤ ਸਿੰਘ ਬੀਰਮੀ, ਕਮਲਜੀਤ ਸਿੰਘ ਕੜਵਲ ਅਤੇ ਜਰਨੈਲ ਸਿੰਘ ਸ਼ਿਮਲਾਪੁਰੀ ਸਮੇਤ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਯਾਤਰਾ ਦਾ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਚੰਨੀ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਲੋਈਆਂ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਯਾਤਰਾ ਦੌਰਾਨ ਸਾਈਕਲ ਚਲਾਉਂਦੇ ਹੋਏ ਵੀ ਨਜ਼ਰ ਆਏ।