- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਦੀ ਬੌਟਮ:ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤੇਜ਼, ਡੀਸੀ ਵੱਲੋਂ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

3 ਦੀ ਬੌਟਮ)
-ਕਿਹਾ, ਹਰ ਯੋਗ ਵੋਟਰ, ਖਾਸ ਕਰਕੇ ਤੀਜੇ ਲਿੰਗ ਦੇ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਸੁਰੱਖਿਅਤ, ਸੁਤੰਤਰ, ਨਿਰਵਿਘਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਦਫ਼ਤਰ ’ਚ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਬੈਠਕ ਕਰਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਲੁੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਨਵੇਂ ਨਿਯੁਕਤ ਅਧਿਕਾਰੀਆਂ ਨੂੰ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ 'ਤੇ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਤੀਜੇ ਲਿੰਗ ਦੇ ਵੋਟਰਾਂ ਦੀ ਰਜਿਸਟ੍ਰੇਸ਼ਨ ਵੱਲ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਮੰਤਵ ਲਈ ਪਿੰਡਾਂ, ਵਾਰਡਾਂ ਅਤੇ ਬੂਥ ਪੱਧਰ 'ਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਅਤੇ ਇਸ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਵੀਪ (ਸਵੀਪ) ਗਤੀਵਿਧੀਆਂ ਤਹਿਤ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਾਏ ਜਾਣ। ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਵੱਧ ਤੋਂ ਵੱਧ ਯੋਗ ਨੌਜਵਾਨ ਵੋਟਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤੇ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਹੋਣ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਡਿਸਪੈਚ ਸੈਂਟਰਾਂ ਅਤੇ ਕਾਊਂਟਿੰਗ ਸੈਂਟਰਾਂ ਦੇ ਪ੍ਰਬੰਧਾਂ ਦੀ ਵੀ ਸਮੀਖਿਆ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਇਨ੍ਹਾਂ ਕੇਂਦਰਾਂ ਵਿੱਚ ਕਿਸੇ ਤਰ੍ਹਾਂ ਦੀ ਸੋਧ ਜਾਂ ਵਾਧੂ ਸਹੂਲਤ ਦੀ ਲੋੜ ਹੋਵੇ ਤਾਂ ਇਸ ਸਬੰਧੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਸਮੇਂ ਸਿਰ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ।
ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਸਹੂਲਤ ਲਈ ਵੀ ਵਿਸ਼ੇਸ਼ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਵਿੱਚ ਵ੍ਹੀਲਚੇਅਰਾਂ, ਪਖਾਨੇ, ਪੀਣ ਵਾਲੇ ਪਾਣੀ, ਬਿਜਲੀ, ਸ਼ੈੱਡ, ਕੁਰਸੀਆਂ ਅਤੇ ਦਿਵਿਆਂਗ ਵੋਟਰਾਂ ਲਈ ਰੈਂਪ ਸਮੇਤ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਚੋਣਾਂ ਦੌਰਾਨ ਕਿਸੇ ਵੀ ਵੋਟਰ ਨੂੰ ਵੋਟ ਪਾਉਣ ਸਮੇਂ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰਨ ਲਈ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤੇ ਚੋਣਾਂ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।