- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਜ਼ਰੂਰੀ ਖ਼ਬਰ)
-ਐਚ ਬਲਾਕ ’ਚ ਪੱਪੂ ਦੀ ਟੀਮ ਵੱਲੋਂ ਜੈਕਾਰਿਆਂ ਦੀ ਗੂੰਜ ’ਚ ਨਗਰ ਕੀਰਤਨ ਦਾ ਨਿੱਘਾ ਸਵਾਗਤ
ਫ਼ੋਟੋ ਨੰਬਰ-35
ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਲੁਧਿਆਣਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਆਗਮਨ ਪੁਰਬ ਸਬੰਧੀ ਗੁਰਦੁਆਰਾ ਕੁਟੀਆ ਸਾਹਿਬ ਸਿੰਘ ਸਭਾ ਤੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸ਼ਰਧਾ ਤੇ ਸਤਿਕਾਰ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ, ਜੋ ਵੱਖ-ਵੱਖ ਇਲਾਕਿਆਂ ਸ਼ੀਤਲਾ ਮਾਤਾ ਮੰਦਰ, ਪਿੰਡ ਸਨੇਤ, ਦੁਰਗਾ ਮਾਤਾ ਮੰਦਰ ਅਤੇ ਤੋ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਿੰਘ ਸਭਾ ਤੋਂ ਐੱਚ ਬਲਾਕ ਚੌਂਕ ਵਿਖੇ ਪਹੁੰਚਿਆ।
ਇਸ ਮੌਕੇ ਗੁਰਿੰਦਰ ਪਾਲ ਸਿੰਘ ਪੱਪੂ ਟੀਮ ਵੱਲੋਂ ਨਗਰ ਕੀਰਤਨ ਦਾ ਜੈਕਾਰਿਆਂ ਦੀ ਗੂੰਜ ਵਿੱਚ ਭਰਵਾਂ ਸਵਾਗਤ ਕੀਤਾ ਗਿਆ। ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਲਈ ਛੋਲੇ-ਕੁਲਚਿਆਂ ਦਾ ਲੰਗਰ ਲਗਾਇਆ ਗਿਆ। ਨਗਰ ਕੀਰਤਨ ਵਿੱਚ ਸ਼ਬਦੀ ਜੱਥੇ, ਇਸਤਰੀ ਸਤਿਸੰਗ ਸਭਾਵਾਂ ਤੇ ਗਤਕਾ ਪਾਰਟੀਆਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ। ਗੁਰਦੁਆਰਾ ਕੁਟੀਆ ਸਾਹਿਬ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਿੰਦਰ ਪਾਲ ਸਿੰਘ ਪੱਪੂ ਟੀਮ ਦੇ ਨੁਮਾਇੰਦਿਆਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੀਬੀ ਗੁਰਮੀਤ ਕੌਰ, ਬੀਬੀ ਰੁਪਿੰਦਰ ਕੌਰ,ਗੁਨੀਤ ਕੌਰ. ਜੈਸਮੀਨ ਕੌਰ.ਨਰਿੰਦਰ ਸਿੰਘ ਖਾਲਸਾ, ਗੁਰਚਰਨ ਸਿੰਘ ਮਿੰਟਾ,ਮਿਲਟਰੀ ਅਫ਼ਸਰ ਅਰਵਿੰਦਰ ਸਿੰਘ. ਅਮਰਜੀਤ ਸਿੰਘ.ਐਡਵੋਕੇਟ ਗਗਨਪ੍ਰੀਤ ਸਿੰਘ. ਸੁਰਜੀਤ ਸਿੰਘ ਅਰੋੜਾ, ਮਹਿੰਦਰ ਸਿੰਘ ਪਾਹਾਵਾ, ਐਡਵੋਕੇਟ ਗਗਨਪ੍ਰੀਤ ਸਿੰਘ, ਮਨਮੋਹਨ ਸਿੰਘ ਮੋਹਣੀ, ਰਜੇਸ਼ ਗੁਪਤਾ, ਦਲਜੀਤ ਸਿੰਘ ਖਾਲਸਾ. ਪਰਮਜੀਤ ਸਿੰਘ ਲਵਲੀ.ਬਲਜਿੰਦਰ ਸਿੰਘ ਮਠਾੜੂ, ਨਰਿੰਦਰ ਪਾਲ ਸਿੰਘ ਸੋਨੂੰ, ਅਮਰਜੀਤ ਸਿੰਘ ਬਿੱਟੂ, ਭੀਮ ਸੈਨ. ਜਤਿੰਦਰ ਕੁਮਾਰ ਡਿਪਲ.ਸਮੇਤ ਪੱਪੂ ਟੀਮ ਦੇ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਸਿੰਘ ਸੈਣੀ, ਜੁਆਇੰਟ ਸਕੱਤਰ ਗੁਰਸ਼ਰਨ ਸਿੰਘ, ਖ਼ਜ਼ਾਨਚੀ ਚਾਵਲਾ , ਸਕੱਤਰ ਵਿਰਦੀ ਸਾਹਿਬ, ਮੀਤ ਪ੍ਰਧਾਨ ਅਮਰ ਸਿੰਘ, ਪ੍ਰਿਤਪਾਲ ਸਿੰਘ ਪ੍ਰਧਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਸੁਰਜੀਤ ਸਿੰਘ ਅਰੋੜਾ ਅਤੇ ਮਾਨ ਸਾਹਿਬ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਰਹੇ।