- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਲਈ-ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ ਤੇ ਗੰਦਗੀ ਖ਼ਿਲਾਫ਼ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

3 ਨੰਬਰ ਲਈ)
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਸ਼ਹਿਰ ਵਿੱਚ ਵਧ ਰਹੀ ਗੰਦਗੀ, ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਤੇ ਬੁੱਢੇ ਦਰਿਆ ਦੀ ਬਦਤਰ ਹਾਲਤ ਨੂੰ ਲੈ ਕੇ ਭਾਜਪਾ ਨੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਭਾਜਪਾ ਵਰਕਰਾਂ ਨੇ ਆਤਮ ਨਗਰ ਤੇ ਲੁਧਿਆਣਾ ਉੱਤਰੀ ਹਲਕੇ ਵਿੱਚ ਪ੍ਰਦਰਸ਼ਨ ਕਰਦਿਆਂ ਸ਼ਹਿਰ ਦੀ ਸਫ਼ਾਈ ਵਿਵਸਥਾ ਤੇ ਬੁੱਢਾ ਦਰਿਆ ਦੇ ਕਾਇਆ-ਕਲਪ ਲਈ ਖਰਚੇ ਗਏ 650 ਕਰੋੜ ਰੁਪਏ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਦੀ ਸਫ਼ਾਈ ਦੇ ਨਾਂ 'ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ, ਪਰ ਅੱਜ ਵੀ ਦਰਿਆ ’ਚ ਪ੍ਰਦੂਸ਼ਣ ਘਟਣ ਦੀ ਬਜਾਏ ਗੰਦਾ ਪਾਣੀ ਸਤਲੁਜ ਦਰਿਆ ਵਿੱਚ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਜ਼ਮੀਨੀ ਪੱਧਰ 'ਤੇ ਕੋਈ ਖ਼ਾਸ ਸੁਧਾਰ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਦੀ ਸਫ਼ਾਈ ਦੇ ਮੁੱਦੇ 'ਤੇ 'ਆਪ' ਦੇ ਐੱਮਪੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਵਿਧਾਇਕਾਂ ਵੱਲੋਂ ਵੀ ਅਧਿਕਾਰੀਆਂ ਤੇ ਨਿਗਮ ਕਮਿਸ਼ਨਰ ਦੀ ਕਾਰਗੁਜ਼ਾਰੀ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਜਾ ਚੁੱਕੀ ਹੈ। ਇਸ ਮੌਕੇ ਭਾਜਪਾ ਦੇ ਸਾਬਕਾ ਸੂਬਾ ਜਨਰਲ ਸਕੱਤਰ ਪ੍ਰਵੀਨ ਬਾਂਸਲ, ਜ਼ਿਲ੍ਹਾ ਜਨਰਲ ਸਕੱਤਰ ਹਰਸ਼ ਸ਼ਰਮਾ, ਸ਼ੀਨੂੰ ਚੁੱਘ, ਕੈਲਾਸ਼ ਚੌਧਰੀ, ਮੀਤ ਪ੍ਰਧਾਨ ਸੁਮਿਤ ਟੰਡਨ, ਸੰਜੇ ਗੋਸਾਈਂ, ਮਹੇਸ਼ ਸ਼ਰਮਾ, ਸਰਬਜੀਤ ਸਿੰਘ ਕਾਕਾ, ਨਰਿੰਦਰ ਸਿੰਘ ਮੱਲ੍ਹੀ, ਗੁਰਦੀਪ ਸਿੰਘ ਗੋਸ਼ਾ, ਖਾਂਚੀ ਬੌਬੀ ਜਿੰਦਲ, ਪ੍ਰੈੱਸ ਸਕੱਤਰ ਡਾ. ਸਤੀਸ਼ ਕੁਮਾਰ, ਅਮਿਤ ਨਾਗੀ, ਸੀਮਾ ਸ਼ਰਮਾ, ਕੌਂਸਲਰ ਸੁਮਨ ਵਰਮਾ, ਮੁਕੇਸ਼ ਸਾਹਨੀ, ਯੁਵਾ ਮੋਰਚਾ ਦੇ ਖਜ਼ਾਨਚੀ ਸਚਿਨ ਮੌਦਗਿਲ ਤੋਂ ਇਲਾਵਾ ਮੰਡਲ ਤੇ ਸਰਕਲ ਪ੍ਰਧਾਨ ਅਸ਼ੋਕ ਰਾਣਾ, ਚਿਰਾਗ ਅਰੋੜਾ, ਕੇਸ਼ਵ ਗੁਪਤਾ, ਅਮਿਤ ਸ਼ਰਮਾ, ਨਵੀਨ ਵਡੇਰਾ, ਰਾਜੇਸ਼ਵਰੀ ਗੋਸਾਈਂ, ਰਜਿੰਦਰ ਸ਼ਰਮਾ, ਪ੍ਰਦੀਪ ਪੰਛੀ, ਯਸ਼ਪਾਲ ਵਰਮਾ, ਨੀਤਿਸ਼ ਧਵਨ, ਦੀਪੂ ਸ਼ਰਮਾ, ਮਨੋਜ ਆਹੂਜਾ, ਸੰਜੀਵ ਸ਼ਰਮਾ ਤੇ ਭੁਪਿੰਦਰ ਸ਼ਰਮਾ ਸਮੇਤ ਸੈਂਕੜੇ ਭਾਜਪਾ ਵਰਕਰ ਮੌਜੂਦ ਸਨ।