- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਬਾਬਾ ਸੁਖਵਿੰਦਰ ਸਿੰਘ ਵੱਲੋਂ 31 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਲਈ ਸੁਹਾਗ ਚੂੜੇ ਤੇ ਕੱਪੜੇ ਭੇਟ

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ
ਸਥਾਨਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ। ਇਸ ਮੌਕੇ ਤਿੰਨ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥੇ ਨੇ ਕੀਰਤਨ ਕਰਕੇ ਸੰਗਤ ਨੂੰ ਬਾਣੀ ਨਾਲ ਜੋੜਿਆ। ਸਮਾਗਮ ਦੌਰਾਨ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਦੱਸਿਆ ਕਿ ਗੁਰਦੁਆਰਾ ਸਾਹਿਬ ਵੱਲੋਂ 22 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਉਪਰੰਤ 31 ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਦੇ ਅਨੰਦ ਕਾਰਜ ਕਰਵਾਏ ਜਾਣਗੇ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਅਤੇ ਸੰਤ ਬਾਬਾ ਸੁਖਵਿੰਦਰ ਆਲੋਵਾਲ ਨੇ ਇਹਨਾਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਵਾਸਤੇ ਸੁਹਾਗ ਚੂੜੇ ਤੇ ਪਹਿਨਣ ਲਈ ਕੱਪੜਿਆਂ ਦੇ ਦੋ-ਦੋ ਜੋੜੇ ਭੇਟ ਕੀਤੇ ਤੇ ਆਪਣਾ ਆਸ਼ੀਰਵਾਦ ਦਿੱਤਾ। ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਭਾਈ ਦਾਰਾ ਸਿੰਘ, ਭਾਈ ਹਰਜੀਤ ਸਿੰਘ ਭਾਈ ਬਲਦੇਵ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।