- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ-ਸਨੇਤ ਵਾਲਾ ਫਾਟਕ 15 ਦਿਨਾਂ ਤੋਂ ਬੰਦ, ਲੋਕ ਪ੍ਰੇਸ਼ਾਨ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਸ਼ਹਿਰ ਦੇ ਸਨੇਤ ਵਾਲੇ ਫਾਟਕ ਨੂੰ ਮੁਰੰਮਤ ਦੇ ਨਾਂ 'ਤੇ ਪਿਛਲੇ ਕਰੀਬ 14-15 ਦਿਨਾਂ ਤੋਂ ਬੰਦ ਰੱਖੇ ਜਾਣ ਕਾਰਨ ਇਲਾਕਾ ਵਾਸੀਆਂ ਅਤੇ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਰੇਲਵੇ ਵਿਭਾਗ ਵੱਲੋਂ ਨਾ ਤਾਂ ਫਾਟਕ ਬੰਦ ਰੱਖਣ ਦਾ ਸਪੱਸ਼ਟ ਕਾਰਨ ਦੱਸਿਆ ਗਿਆ ਹੈ ਅਤੇ ਨਾ ਹੀ ਇਸ ਨੂੰ ਮੁੜ ਖੋਲ੍ਹਣ ਦੀ ਕੋਈ ਤਰੀਕ ਜਨਤਕ ਕੀਤੀ ਹੈ। ਇਸ ਸਬੰਧੀ ਸਤਨਾਮ ਸਿੰਘ ਮੱਕੜ ਨੇ ਸਬੰਧਤ ਵਿਭਾਗਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਫਾਟਕ ਦੀ ਮੁਰੰਮਤ ਕਰਵਾਉਣੀ ਜ਼ਰੂਰੀ ਸੀ ਤਾਂ ਇਸ ਬਾਰੇ ਪਹਿਲਾਂ ਹੀ ਸ਼ਹਿਰ ਵਾਸੀਆਂ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਸੀ, ਤਾਂ ਜੋ ਲੋਕ ਆਪਣੇ ਆਉਣ-ਜਾਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰ ਸਕਦੇ। ਫਾਟਕ ਬੰਦ ਹੋਣ ਕਾਰਨ ਆਮ ਲੋਕਾਂ ਦੇ ਨਾਲ-ਨਾਲ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੱਕੜ ਨੇ ਦੱਸਿਆ ਕਿ ਉਹ ਖੁਦ ਵੀ ਇਸ ਰਸਤੇ ਤੋਂ ਲੰਘੇ ਤਾਂ ਫਾਟਕ ਬੰਦ ਹੋਣ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਝੱਲਣੀ ਪਈ। ਲੋਕਾਂ ਨੂੰ ਇਹ ਤੱਕ ਨਹੀਂ ਪਤਾ ਕਿ ਫਾਟਕ ਕਿੰਨੇ ਦਿਨ ਹੋਰ ਬੰਦ ਰਹੇਗਾ ਅਤੇ ਮੁਰੰਮਤ ਦਾ ਕੰਮ ਕਦੋਂ ਪੂਰਾ ਹੋਵੇਗਾ। ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਜਵਾਬ ਕੌਣ ਦੇਵੇਗਾ ਤੇ ਸਬੰਧਤ ਵਿਭਾਗ ਆਪਣੀ ਜ਼ਿੰਮੇਵਾਰੀ ਕਦੋਂ ਨਿਭਾਉਣਗੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਰੇਲਵੇ ਵਿਭਾਗ ਤੋਂ ਮੰਗ ਕੀਤੀ ਕਿ ਫਾਟਕ ਬੰਦ ਰੱਖਣ ਦਾ ਕਾਰਨ ਸਪੱਸ਼ਟ ਕੀਤਾ ਜਾਵੇ, ਮੁਰੰਮਤ ਦਾ ਕੰਮ ਮੁਕੰਮਲ ਹੋਣ ਦੀ ਸਮਾਂ-ਸੀਮਾ ਜਨਤਕ ਕੀਤੀ ਜਾਵੇ ਤੇ ਜਦੋਂ ਤੱਕ ਫਾਟਕ ਬੰਦ ਹੈ, ਲੋਕਾਂ ਦੀ ਸਹੂਲਤ ਲਈ ਬਦਲਵੇਂ ਰਸਤਿਆਂ ਬਾਰੇ ਢੁੱਕਵੀਂ ਜਾਣਕਾਰੀ ਦਿੱਤੀ ਜਾਵੇ। ਮੁਰੰਮਤ ਦਾ ਕੰਮ ਜਲਦੀ ਮੁਕੰਮਲ ਕਰਕੇ ਫਾਟਕ ਨੂੰ ਆਵਾਜਾਈ ਲਈ ਖੋਲ੍ਹਿਆ ਜਾਵੇ। ਮੱਕੜ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਮਕਸਦ ਸਿਰਫ਼ ਕੰਮ ਕਰਵਾਉਣਾ ਹੀ ਨਹੀਂ, ਸਗੋਂ ਆਮ ਲੋਕਾਂ ਦੀ ਸਹੂਲਤ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਧਿਆਨ ਰੱਖਣਾ ਵੀ ਹੈ। ਜਨਤਾ ਨੂੰ ਇਹ ਜਾਣਨ ਦਾ ਪੂਰਾ ਹੱਕ ਹੈ ਕਿ ਉਸ ਦਾ ਰਸਤਾ ਕਿਉਂ ਬੰਦ ਕੀਤਾ ਹੈ ਤੇ ਕਦੋਂ ਖੋਲ੍ਹਿਆ ਜਾਵੇਗਾ। ਪ੍ਰਸ਼ਾਸਨ ਨੂੰ ਲੋਕਾਂ ਪ੍ਰਤੀ ਆਪਣੀ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ।