- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 66 ਦੇ ਦੁਰਗਾਪੁਰੀ 'ਚ ਪੰਜ ਗਲੀਆਂ ਦੀਆਂ ਸੜਕਾਂ ਦਾ ਨਿਰਮਾਣ ਸ਼ੁਰੂ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 66 ਅਧੀਨ ਆਉਂਦੇ ਮੁਹੱਲਾ ਦੁਰਗਾਪੁਰੀ ਵਿੱਚ ਵਿਕਾਸ ਕੰਮਾਂ ਨੂੰ ਹੁਲਾਰਾ ਦਿੰਦਿਆਂ ਪੰਜ ਗਲੀਆਂ ਦੀਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਗਲੀ ਨੰਬਰ 10, 11, 12, 13 ਤੇ 14 ਦੀਆਂ ਸੜਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਥਾਨਕ ਨਿਵਾਸੀਆਂ ਦੀ ਮੌਜੂਦਗੀ ’ਚ ਕੀਤਾ। ਇਲਾਕਾ ਨਿਵਾਸੀਆਂ ਨੇ ਵਿਧਾਇਕ ਬੱਗਾ ਦਾ ਸਵਾਗਤ ਕਰਦਿਆਂ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਧੰਨਵਾਦ ਪ੍ਰਗਟ ਕੀਤਾ। ਵਿਧਾਇਕ ਨੇ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਾਰਡ-66 ’ਚ ਚੱਲ ਰਹੇ ਵਿਕਾਸ ਕੰਮਾਂ ਤਹਿਤ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੰਮਾਂ ’ਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਜਨਤਾ ਦੀ ਸੇਵਾ ਅਤੇ ਇਲਾਕੇ ਦਾ ਵਿਕਾਸ ਹੀ ਉਨ੍ਹਾਂ ਦਾ ਸਭ ਤੋਂ ਵੱਡਾ ਧਰਮ ਹੈ। ਇਸ ਦੌਰਾਨ ਸਥਾਨਕ ਨਿਵਾਸੀਆਂ ਨੇ ਕਿਹਾ ਕਿ ਸੜਕਾਂ ਦਾ ਨਿਰਮਾਣ ਹੋਣ ਨਾਲ ਇਲਾਕੇ ਵਿੱਚ ਆਵਾਜਾਈ ਸੁਖਾਲੀ ਹੋਵੇਗੀ। ਇਸ ਨਾਲ ਹੀ ਬਰਸਾਤ ਦੇ ਮੌਸਮ ਦੌਰਾਨ ਖ਼ਰਾਬ ਸੜਕਾਂ ਕਾਰਨ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਰਾਹਤ ਮਿਲੇਗੀ। ਇਸ ਮੌਕੇ ਮਹਿਲਾ ਵਿੰਗ ਦੀ ਪ੍ਰਧਾਨ ਮਨੀਸ਼ਾ ਕਪੂਰ, ਬਲਾਕ ਪ੍ਰਧਾਨ ਨਰਿੰਦਰ ਮੱਕੜ, ਵਾਰਡ ਪ੍ਰਧਾਨ ਸੁਨੀਲ ਸ਼ਰਮਾ, ਗੱਗੂ ਡੰਗ, ਰੋਹਿਤ ਡੰਗ, ਪੰਕਜ ਸਹਿਗਲ, ਸੰਨੀ ਸਪਰਾ, ਰਾਜੀਵ ਸੱਗੜ, ਰਵੀਨੰਦਨ ਸ਼ਰਮਾ, ਬੰਨੂ ਕਪੂਰ, ਪ੍ਰਵੀਨ ਭਾਰਦਵਾਜ, ਰਵੀ ਜਸਰਾ, ਭਾਨੂੰ ਕਪੂਰ, ਪੰਡਿਤ ਜੀ ਤੇ ਰਾਜੂ ਬੱਤਰਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।