- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਹਲਕਾ ਪੱਛਮੀ ਦੇ ਵਿਕਾਸ ਲਈ ਸਮਰਪਿਤ ਹੋ ਕੇ ਕੰਮ ਕਰਾਂਗੇ-ਜਸਪ੍ਰੀਤ ਸਿੰਘ ਹੌਬੀ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਵਿਧਾਨ ਸਭਾ ਹਲਕਾ ਪੱਛਮੀ ਦੇ ਸਰਬਪੱਖੀ ਵਿਕਾਸ, ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਜਸਪ੍ਰੀਤ ਸਿੰਘ ਹੌਬੀ ਵੱਲੋਂ ਆਪਣੇ ਸਾਥੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਵਿੱਚ ਹਲਕਾ ਲੁਧਿਆਣਾ ਪੱਛਮੀ ਦੇ ਮੌਜੂਦਾ ਹਾਲਾਤ, ਵਿਕਾਸ ਦੀਆਂ ਲੋੜਾਂ, ਲੋਕਾਂ ਦੀਆਂ ਉਮੀਦਾਂ ਅਤੇ ਭਵਿੱਖ ਦੀ ਕਾਰਜਯੋਜਨਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਸਪ੍ਰੀਤ ਹੌਬੀ ਨੇ ਕਿਹਾ ਕਿ ਹਲਕਾ ਪੱਛਮੀ ਉਨ੍ਹਾਂ ਲਈ ਸਿਰਫ਼ ਇੱਕ ਵਿਧਾਨ ਸਭਾ ਹਲਕਾ ਨਹੀਂ, ਬਲਕਿ ਇੱਥੋਂ ਦੇ ਲੋਕਾਂ ਨਾਲ ਜੁੜੀ ਇੱਕ ਵੱਡੀ ਸਮਾਜਿਕ ਅਤੇ ਜਨਤਕ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਸੜਕਾਂ, ਸੀਵਰੇਜ, ਪੀਣ ਵਾਲਾ ਪਾਣੀ, ਸਫ਼ਾਈ ਪ੍ਰਬੰਧਾਂ, ਪਾਰਕਾਂ ਦੀ ਸਾਂਭ-ਸੰਭਾਲ, ਸਿਹਤ ਸਹੂਲਤਾਂ, ਸਿੱਖਿਆ, ਟਰੈਫਿਕ ਪ੍ਰਬੰਧ ਅਤੇ ਨੌਜਵਾਨਾਂ ਲਈ ਰੁਜ਼ਗਾਰ ਵਰਗੇ ਅਨੇਕਾਂ ਅਹਿਮ ਮੁੱਦੇ ਹਨ, ਜਿਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਨ੍ਹਾਂ ਸਮੱਸਿਆਵਾਂ ਦੀ ਪਛਾਣ ਕਰਕੇ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਤੱਕ ਲੋਕਾਂ ਦੀ ਆਵਾਜ਼ ਪਹੁੰਚਾਉਣਾ ਅਤੇ ਹੱਲ ਕਰਨ ਲਈ ਲਗਾਤਾਰ ਪੈਰਵੀ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਹੌਬੀ ਨੇ ਕਿਹਾ ਕਿ “ਸਾਡੀ ਸਿਆਸਤ ਦਾ ਕੇਂਦਰ ਲੋਕਾਂ ਦੀ ਸੇਵਾ, ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦਾ ਵਿਕਾਸ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਸਾਥੀਆਂ ਦੀ ਮਿਹਨਤ ਹੀ ਜਨਤਕ ਸੇਵਾ ਦੇ ਇਸ ਸਫ਼ਰ ਦੀ ਅਸਲ ਤਾਕਤ ਹੈ।