- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਨੌਜਵਾਨ ਪੀੜੀ ਨੂੰ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਤੇ ਇਤਿਹਾਸ ਤੋਂ ਜਾਣੂੰ ਕਰਵਾਉਣਾ ਜ਼ਰੂਰੀ-ਸਲੂਜਾ

34)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ, ਗਿੱਲ ਰੋਡ ਵਿਖੇ ਮਾਰਕੀਟ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਹੇਠ ਮਹਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਦੌਰਾਨ ਅਪਣੇ 6 ਸਾਥੀ ਦੇਸ਼ ਭਗਤਾਂ ਸਮੇਤ ਸ਼ਹਾਦਤ ਦਾ ਜਾਮ ਪੀਤਾ। ਅੱਜ ਉਨ੍ਹਾਂ ਦੇ 111ਵੇਂ ਸ਼ਹੀਦੀ ਦਿਵਸ ’ਤੇ ਮਾਰਕੀਟ ਦੇ ਸਮੂਹ ਮੈਂਬਰਾਂ ਨੇ ਸ਼ਰਧਾ ਤੇ ਫੁੱਲ ਭੇਟ ਕੀਤੇ। ਸਲੂਜਾ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਬੇਸ਼ੱਕ ਹਜ਼ਾਰਾਂ ਨੌਜਵਾਨਾਂ ਨੇ ਹੱਸਦੇ-ਹੱਸਦੇ ਮੌਤ ਨੂੰ ਗਲੇ ਲਾਇਆ, ਪਰ ਉਨ੍ਹਾਂ ਵਿੱਚੋਂ ਇਕ ਕਰਤਾਰ ਸਿੰਘ ਸਰਾਭਾ ਪੰਜਾਬ ਦਾ ਅਜਿਹਾ ਸ਼ੇਰ ਸੀ ਜਿਸਨੇ ਆਪਣੀ ਵੱਖਰੀ ਪਛਾਣ ਬਣਾਈ। ਸਲੂਜਾ ਨੇ ਕਿਹਾ ਕਿ ਦੇਸ਼ ਦੇ ਮਹਾਨ ਇਨਕਲਾਬੀ ਸ਼ਹੀਦਾਂ ਦੇ ਦਿਹਾੜੇ ਮਨਾਉਣ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ। ਸ਼ਹਾਦਤ ਤੋਂ ਜਾਣੂੰ ਕਰਵਾਉਣਾ ਹੈ। ਪੰਜਾਬ ਦੀ ਮੌਜੂਦਾ ‘ਆਪ’ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਸਲੂਜਾ ਨੇ ਕਿਹਾ ਕਿ ਗਿੱਲ ਰੋਡ ਸਥਿਤ ਸ਼ਹੀਦ ਦੇ ਨਾਮ ’ਤੇ ਬਣੀ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਦੀ ਖਸਤਾ ਹਾਲਤ ਦੀ ਸਾਰ ਲਵੇ, ਜਿਸ ਬਾਰੇ ਨਿਗਮ ਨੂੰ ਦਰਜਨਾਂ ਵਾਰ ਬੇਨਤੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਰਜਿੰਦਰ ਸਿੰਘ ਡੰਗ, ਜਤਿੰਦਰ ਸਿੰਘ ਬੌਬੀ, ਪ੍ਰਿਤਪਾਲ ਸਿੰਘ ਡੰਗ, ਦਮਨਦੀਪ ਸਿੰਘ ਸਲੂਜਾ, ਸੁਰਜੀਤ ਸਿੰਘ ਮਠਾੜੂ, ਗੁਰਪ੍ਰੀਤ ਸਿੰਘ ਨੂਪੀ, ਐਡਵੋਕੇਟ ਹਰਕਮਲ ਸਿੰਘ, ਐਡਵੋਕੇਟ ਗੁਰਜੋਤ ਸਿੰਘ, ਸੀਏ ਰਾਜੀਵ ਬਾਂਸਲ, ਨਰਿੰਦਰ ਸਿੰਘ ਚੌਹਾਨ, ਰਾਜੂ ਗਾਬਾ, ਰਮੇਸ਼ ਕੁਮਾਰ ਮੇਸ਼ੀ, ਪ੍ਰਿੰਸ ਨਾਰੰਗ, ਸੁਸ਼ੀਲ ਵਿੱਜ, ਅਸ਼ੋਕ ਚੁੱਘ ਵੀ ਹਾਜ਼ਰ ਸਨ।