- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਗੋਪੀ ਦਲਿਤ ਵਿਕਾਸ ਬੋਰਡ ਦੇ ਜ਼ਿਲ੍ਹਾ ਲੁਧਿਆਣਾ ਦੇ ਵਾਈਸ ਚੇਅਰਮੈਨ ਨਿਯੁਕਤ

29)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਪੰਜਾਬ ਸਰਕਾਰ ਵੱਲੋਂ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ‘ਆਪ’ ਦੇ ਐੱਸਸੀ ਵਿੰਗ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਨੂੰ ਦਲਿਤ ਵਿਕਾਸ ਬੋਰਡ ਦਾ ਜ਼ਿਲ੍ਹਾ ਲੁਧਿਆਣਾ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਪ੍ਰੀਤ ਸਿੰਘ ਗੋਪੀ ਨੇ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਦਲਿਤ ਵਰਗ ਦੀ ਭਲਾਈ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ‘ਆਪ’ ਦੇ ਵਲੰਟੀਅਰਾਂ ਤੇ ਵੱਖ-ਵੱਖ ਆਗੂਆਂ ਵੱਲੋਂ ਗੁਰਪ੍ਰੀਤ ਸਿੰਘ ਗੋਪੀ ਨੂੰ ਇਸ ਨਿਯੁਕਤੀ ’ਤੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।