- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਦੀਵਾਨ ਦੀ ਅਗਵਾਈ ’ਚ ਕਾਂਗਰਸੀਆਂ ਵੱਲੋਂ ਪੰਡਿਤ ਨਹਿਰੂ ਨੂੰ ਸ਼ਰਧਾਂਜ਼ਲੀ ਭੇਟ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨਾਲ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਦਾ ਜਨਮ ਦਿਵਸ ਮਨਾਇਆ ਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਦੀਵਾਨ ਨੇ ਪੰਡਿਤ ਨਹਿਰੂ ਦੀ ਤਸਵੀਰ ਅੱਗੇ ਫੁੱਲ ਭੇਟ ਕਰਦਿਆਂ, ਉਨ੍ਹਾਂ ਨੂੰ ਆਧੁਨਿਕ ਭਾਰਤ ਦਾ ਨਿਰਮਾਤਾ ਦੱਸਿਆ ਤੇ ਦੇਸ਼ ਦੇ ਨਿਰਮਾਣ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਦੀ ਸ਼ਲਾਘਾ ਕੀਤੀ। ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਸਿਧਾਂਤਾਂ ਤੇ ਸਮਾਵੇਸ਼ੀ ਵਿਕਾਸ ਪ੍ਰਤੀ ਨਹਿਰੂ ਦੀ ਅਟੁੱਟ ਵਚਨਬੱਧਤਾ ਨੇ ਇਕ ਮਜ਼ਬੂਤ ਤੇ ਪ੍ਰਗਤੀਸ਼ੀਲ ਭਾਰਤ ਦੀ ਨੀਂਹ ਰੱਖੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਸਾਬਕਾ ਮੰਤਰੀ ਯੋਗੇਸ਼ ਸਾਹਨੀ, ਪੀਪੀਸੀਸੀ ਮੈਂਬਰ ਸੁਸ਼ੀਲ ਮਲਹੋਤਰਾ, ਗੁਰਿੰਦਰਜੀਤ ਕਪੂਰ, ਨੀਰਜ ਬਿਰਲਾ, ਬ੍ਰਿਜ ਮੋਹਨ ਸ਼ਰਮਾ, ਗੁਰਨਾਮ ਸਿੰਘ ਕਲੇਰ, ਰਜਨੀਸ਼ ਚੋਪੜਾ, ਡਾ. ਰਾਜੇਸ਼ ਅਰੋੜਾ, ਹੇਮੰਤ ਮਹਾਜਨ, ਹਰਭਗਤ ਸਿੰਘ ਗਰੇਵਾਲ, ਵਰੁਣ ਸ਼ਰਮਾ, ਗੁਰਜੋਤ ਸਿੰਘ, ਪਰਭਜੋਤ ਸਿੰਘ, ਵਿਜੈ ਰਾਏ, ਜਗਮੇਲ ਸਿੰਘ ਬਾਵਾ, ਨਿਰਬਾਹੀ ਸਿੰਘ ਅਤੇ ਰਜਨੀਸ਼ ਸਿੰਗਲਾ ਵੀ ਮੌਜੂਦ ਸਨ।