ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਤੋਂ ਕੌਮ ਪ੍ਰੇਰਣਾ ਲਵੇ : ਭੁਪਿੰਦਰ ਸਿੰਘ 2 ਨੰਬਰ ਦੀ ਲੀਡ-ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ
Publish Date: Mon, 16 Nov 2026 06:13 PM (IST)
Updated Date: Tue, 17 Nov 2026 04:00 AM (IST)
2 ਦੀ ਲੀਡ) -ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਇਆ ਕੀਰਤਨ ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਯੋਧੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਗੁਰਦੁਆਰਾ ਸਿੰਘ ਸਭਾ ਮਾਡਲ ਟਊਨ ਐਕਸਟੈਨਸ਼ਨ ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਪ੍ਰੀਤ ਸਿੰਘ ਹਜੂਰੀ ਰਾਗੀ ਗੁ. ਸ੍ਰੀ ਪਾਉਂਟਾ ਸਾਹਿਬ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਂ ਵੱਲੋ ਬਖਸ਼ੇ ਸਿਮਰਨ ਤੇ ਸ਼ਕਤੀ ਦੇ ਸਕੰਲਪ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਵਾਲੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਅਕਾਲ ਪੁਰਖ ਦਾ ਸਿਮਰਨ ਕਰਨ ਦੀ ਪ੍ਰੇਣਾ ਦਿੱਤੀ, ਉੱਥੇ ਨਾਲ ਹੀ ਧਰਮ ਦੀ ਰਾਖੀ ਕਰਨ ਤੇ ਸ਼ਹਾਦਤ ਦੇ ਸੰਕਲਪ ਨੂੰ ਉਭਾਰਨ ’ਚ ਯੋਗਦਾਨ ਪਾਇਆ। ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਉਪਦੇਸ਼ ਨੂੰ ਸਮੁੱਚੀ ਮਨੁੱਖਤਾ ਤਕ ਪਹੁੰਚਾਉਣ ਲਈ ਸਾਨੂੰ ਵੱਧ ਤੋ ਵੱਧ ਭਗਤੀ ਤੇ ਸ਼ਕਤੀ ਦੇ ਸਿਧਾਂਤ ਨਾਲ ਜੁੜਨਾ ਹੋਵੇਗਾ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ। ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ) ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ,) ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ’ਤੇ ਹਾਜ਼ਰ ਸਨ।