- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਦੁੱਧ ਦਾ ਲੰਗਰ ਲਾਇਆ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਤੀਰਸਰ ਮੰਜੀ ਸਾਹਿਬ ਪਾ: ਦਸਵੀਂ ਆਲਮਗੀਰ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸੰਗਤ ਨੇ ਤੀਰ ਸਰ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤੇ, ਗੁਰਦੁਆਰਾ ਕਲਿਆਣ ਸਰ ਅਤੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਨਤਮਸਤਕ ਹੋਈਆਂ। ਹਜੂਰੀ ਕੀਰਤਨ ਜਥਿਆਂ ਨੇ ਗੁਰਬਾਣੀ ਸ਼ਬਦ ਕੀਰਤਨ ਦੁਬਾਰਾ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ, ਢਾਡੀ ਜਥਿਆਂ ਨੇ ਗੁਰ ਇਤਿਹਾਸ ਅਤੇ ਢਾਡੀ ਵਾਰਾਂ ਨਾਲ ਨਿਹਾਲ ਕੀਤਾ। ਜੋੜਾ ਘਰ ਸੇਵਾ ਸੁਸਾਇਟੀ ਮੰਜੀ ਸਾਹਿਬ ਆਲਮਗੀਰ ਦੇ ਸੇਵਾਦਾਰਾਂ ਵੱਲੋਂ ਦੁੱਧ ਦਾ ਲੰਗਰ ਲਾਇਆ ਗਿਆ। ਸੁਸਾਇਟੀ ਦੇ ਮੈਂਬਰ ਸਰਬਜੀਤ ਸਿੰਘ ਛਾਪਾ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਨਿਰਵੈਰਤਾ ਦੇ ਅਜਿਹੇ ਬੀਜ ਬੋਏ ਜਿਨਾਂ ਨੂੰ ਅਗਲੇ ਗੁਰੂ ਸਾਹਿਬਾਨਾਂ ਨੇ ਨਿਮਰਤਾ ਤੇ ਦਇਆਲਤਾ ਦਾ ਪਾਣੀ ਦੇ ਕੇ ਸਿੰਝਿਆ। ਇਸ ਮੌਕੇ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਗਿਆਨੀ ਬਲਵਿੰਦਰ ਸਿੰਘ ਹੈਡ ਗ੍ਰੰਥੀ, ਮਨਪ੍ਰੀਤ ਸਿੰਘ ਅਕਾਊਂਟੈਂਟ, ਤਲਵਿੰਦਰ ਸਿੰਘ, ਅਮਨਦੀਪ ਸਿੰਘ, ਹਰਵਿੰਦਰ ਸਿੰਘ ਜੱਸੋਵਾਲ, ਗੁਰਮੀਤ ਸਿੰਘ ਗ੍ਰੰਥੀ, ਰਵਿੰਦਰ ਸਿੰਘ ਸਿਕੰਦਰ ਸਿੰਘ ਚੁਪਕੀ, ਅਵਤਾਰ ਸਿੰਘ ਲੋਟੇ, ਮਹਿੰਦਰ ਸਿੰਘ, ਤਰਲੋਚਨ ਸਿੰਘ,ਸੁਖਵਿੰਦਰ ਸਿੰਘ, ਗੁਰ ਜੈਪਾਲ ਸਿੰਘ, ਪਰਮਿੰਦਰ ਸਿੰਘ, ਮਨਮੋਹਣ ਸਿੰਘ,ਸੁਖਦੀਪ ਸਿੰਘ, ਜਸਕਰਨ ਸਿੰਘ, ਰਘਵੀਰ ਸਿੰਘ, ਸ਼ਿੰਗਾਰਾ ਸਿੰਘ ਜਸਵਿੰਦਰ ਸਿੰਘ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।