- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਮਰਜੀਤ ਸਿੰਘ ਸੰਧੂ ਯੂਥ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਨਿਯੁਕਤ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ ਸਾਹਨੇਵਾਲ
ਸ੍ਰੋਮਣੀ ਯੂਥ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਪਾਰਟੀ ਦੀਆਂ ਗਤੀਵਿਧੀਆਂ ’ਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਐਨਆਰਆਈ. ਨੌਜਵਾਨ ਸਿਮਰਜੀਤ ਸਿੰਘ ਸੰਧੂ ਕੈਨੇਡਾ ਨੂੰ ਯੂਥ ਅਕਾਲੀ ਦਲ ਦਾ ਕੌਮੀ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਦੇ ਹਮਾਇਤੀਆਂ ਤੇ ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਿਮਰਜੀਤ ਸਿੰਘ ਸੰਧੂ ਕੈਨੇਡਾ ਵਿੱਚ ਰਹਿੰਦਿਆਂ ਵੀ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਆਪਣੀ ਨਿਯੁਕਤੀ ਲਈ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ, ਸੀਨੀਅਰ ਅਕਾਲੀ ਆਗੂ ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਵਿੱਖੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਸਰਗਰਮੀ ਨਾਲ ਪ੍ਰਚਾਰ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਆਸ ਪ੍ਰਗਟਾਈ ਕਿ ਸਿਮਰਜੀਤ ਸਿੰਘ ਸੰਧੂ ਆਪਣੇ ਪਿਤਾ ਜਥੇਦਾਰ ਪਾਲ ਸਿੰਘ ਸੰਧੂ ਯੂਐੱਸਏ. ਵੱਲੋਂ ਪਾਰਟੀ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੋਂ ਪ੍ਰੇਰਨਾ ਲੈਂਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ।