- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੱਘਰ ਮਹੀਨੇ ਦੀ ਸੰਗਰਾਂਦ ਤੇ ਜਪ ਤਪ ਚੌਪਹਿਰਾ ਸਮਾਗਮ ਸਤਿਕਾਰ ਨਾਲ ਸੰਪੰਨ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ
ਸਿੱਖ ਸ਼ਹੀਦਾਂ ਦੀ ਪਵਿੱਤਰ ਯਾਦਗਾਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨੇੜੇ ਢੋਲੇਵਾਲ ਚੌਕ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਅਤੇ ਹਫ਼ਤਾਵਾਰੀ ਜਪ ਤਪ ਚੌਪਹਿਰਾ ਸਮਾਗਮ ਬੜੀ ਸ਼ਰਧਾ, ਸਤਿਕਾਰ ਤੇ ਗੁਰਮਤਿ ਮਰਿਆਦਾ ਅਨੁਸਾਰ ਸੰਪੰਨ ਹੋਇਆ। ਸਮਾਗਮ ਦੀ ਆਰੰਭਤਾ ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਕੀਤੀ। ਇਸ ਉਪਰੰਤ ਸੰਗਤ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ ਅਤੇ ਨਿਮਰਤਾ ਵਾਲਾ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਸਮਾਗਮ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਸੇਵਾਦਾਰਾਂ ਅਤੇ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਦਵਿੰਦਰ ਕੌਰ ਸੋਹਲ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਅਰਜਨ ਸਿੰਘ ਚੀਮਾ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ, ਸੁਭਾਸ਼ ਗੋਇਲ ਵੀ ਗੁਰੂ ਘਰ ਨਤਮਸਤਕ ਹੋਏ।