- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਲਈ-ਹਾਦਸਿਆਂ ਨੂੰ ਸੱਦਾ ਦੇਣ ਵਾਲੇ ਗਿੱਲ ਪਿੰਡ ਚੌਕ ਦਾ ਨਿਰਮਾਣ ਜਲਦ ਸ਼ੁਰੂ ਕਰਵਾਉਣ ਦੀ ਮੰਗ

3 ਨੰਬਰ ਲਈ)
-ਵੱਖ-ਵੱਖ ਹਾਦਸਿਆਂ ਵਿੱਚ ਕਈ ਮਨੁੱਖੀ ਜਾਨਾਂ ਤੇ ਵਾਹਨਾਂ ਦਾ ਹੋ ਚੁੱਕਿਐ ਨੁਕਸਾਨ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਢੰਡਾਰੀ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੱਕੜ ਨੇ ਗਿੱਲ ਪਿੰਡ ਵਾਲੇ ਚੌਕ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਕਰਵਾਉਣ ਦੀ ਗਲਾਡਾ ਤੇ ਨਿਗਮ ਤੋਂ ਮੰਗ ਕੀਤੀ ਹੈ। ਚੌਕ ਦਾ ਕੰਮ ਅਧੂਰਾ ਹੋਣ ਕਾਰਨ ਵਾਹਨ ਚਾਲਕਾਂ ਨੂੰ ਕੱਚੇ ਰਸਤੇ ਰਾਹੀਂ ਲੰਘਣਾ ਪੈਂਦਾ ਹੈ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਮੱਕੜ ਨੇ ਦੱਸਿਆ ਕਿ ਸਰਕਾਰ ਦੇ ਪ੍ਰਸ਼ਾਸਨ ਦੀ ਅਣਗਹਿਲੀ ਕਰਕੇ ਇਸ ਚੌਂਕ ਵਿੱਚ ਪਿਛਲੇ ਸਮੇਂ ’ਚ ਕਈ ਵੱਡੇ ਤੇ ਛੋਟੇ ਹਾਦਸੇ ਵਾਪਰ ਚੁੱਕੇ ਹਨ।ਜਿਸ ਵਿੱਚ ਜਿੱਥੇ ਕਈ ਮਨੁੱਖੀ ਜਾਨਾਂ ਦਾ ਨੁਕਸਾਨ ਹੋਇਆ ਹੈ। ਉੱਥੇ ਹੀ ਕਈ ਵਾਹਨ ਵੀ ਨੁਕਸਾਨੇ ਗਏ ਹਨ। ਪੰਜਾਬ ਸਰਕਾਰ, ਗਲਾਡਾ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਇਸ ਚੌਕ ਦਾ ਨਿਰਮਾਣ ਕਰਕੇ ਹਾਦਸਿਆਂ ਨੂੰ ਘਟਾਉਣ ਲਈ ਕੋਈ ਵੀ ਪੁਖਤਾ ਕਦਮ ਨਹੀਂ ਚੁੱਕਿਆ, ਜਿਸ ਕਰਕੇ ਨਿੱਤ ਹੀ ਹਾਦਸੇ ਵਾਪਰ ਰਹੇ ਹਨ। ਇਸੇ ਥਾਂ 'ਤੇ ਵਾਪਰੇ ਤਾਜ਼ਾ ਸੜਕ ਹਾਦਸੇ ਦੌਰਾਨ ਇਕ ਗੱਡੀ ਪਲਟ ਗਈ, ਜਿਸ ’ਚ ਸਵਾਰ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ।
ਉਕਤ ਘਟਨਾ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਗਲਾਡਾ ਨੂੰ ਚੌਕ ਦਾ ਨਿਰਮਾਣ ਤੁਰੰਤ ਸ਼ੁਰੂ ਕਰਵਾਉਣ ਤੇ ਨਿਗਮ ਨੂੰ ਲੋਕਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੌਕ ਦਾ ਨਿਰਮਾਣ ਸਿਰਫ਼ ਆਵਾਜਾਈ ਦੀ ਸਹੂਲਤ ਹੀ ਨਹੀਂ, ਸਗੋਂ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਸੁਰੱਖਿਆ ਨਾਲ ਵੀ ਜੁੜਿਆ ਹੋਇਆ ਹੈ। ਜੇਕਰ ਗਲਾਡਾ ਤੇ ਸਰਕਾਰ ਨੇ ਇਸ ਚੌਂਕ ਦਾ ਨਿਰਮਾਣ ਸ਼ੁਰੂ ਕਰਵਾ ਕਰਵਾ ਕੇ ਹਾਦਸੇ ਰੋਕਣ ਦਾ ਯਤਨ ਨਾ ਕੀਤਾ,ਤਾਂ ਮਜ਼ਬੂਰ ਹੋ ਕੇ ਲੋਕਾਂ ਨੂੰ ਨਾਲ ਲੈ ਕੇ ਉਹ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਗੇ। ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਸਰਕਾਰ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਬੁਰ੍ਹੀ ਤਰ੍ਹਾਂ ਨਾਲ ਨਾਕਾਮਯਾਬ ਰਹੀ ਹੈ।