- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਹਲਕਾ ਸਾਹਨੇਵਾਲ ਦੇ ਲੋਕ ਵਿਕਰਮ ਬਾਜਵਾ ਨੂੰ ਵਿਧਾਇਕ ਬਣਾ ਕੇ ਭੇਜਣਗੇ : ਰਿਸ਼ੀ ਸਿੰਘ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਦਮਸ਼੍ਰੀ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ 2027 ਲਈ ਹੁਣ ਤੋਂ ਹੀ ਪੂਰੀ ਤਰ੍ਹਾਂ ਸਰਗਰਮ ਹੋ ਚੁੱਕੀ ਹੈ। ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ 'ਜਵਾਨੀ ਸੰਭਾਲ ਸਾਈਕਲ ਯਾਤਰਾ' ਪਾਰਟੀ ਦੀਆਂ ਚੋਣ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਕਾਂਗਰਸ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਮੀਆਂ ਕਲਾਂ ਜ਼ੋਨ ਦੇ ਸੀਨੀਅਰ ਕਾਂਗਰਸੀ ਆਗੂ ਰਿਸ਼ੀ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੇ ਹੱਕ ਵਿੱਚ ਸਿਆਸੀ ਮਾਹੌਲ ਬਣਦਾ ਦਿਖਾਈ ਦੇ ਰਿਹਾ ਹੈ ਤੇ ਲੋਕ ਭਵਿੱਖੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਮੌਕਾ ਦੇਣ ਲਈ ਉਤਸ਼ਾਹਿਤ ਹਨ। 'ਜਵਾਨੀ ਸੰਭਾਲ ਸਾਈਕਲ ਯਾਤਰਾ' ਰਾਹੀਂ ਚਰਨਜੀਤ ਸਿੰਘ ਚੰਨੀ ਨੌਜਵਾਨਾਂ ਨਾਲ ਸਿੱਧਾ ਸੰਪਰਕ ਕਾਇਮ ਕਰ ਰਹੇ ਹਨ, ਜਿਸ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਨਵੀਂ ਊਰਜਾ ਮਿਲ ਰਹੀ ਹੈ। ਰਿਸ਼ੀ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਲਕਾ ਸਾਹਨੇਵਾਲ ਦੀ ਸਿਆਸੀ ਸਥਿਤੀ ਬਾਰੇ ਕਿਹਾ ਕਿ ਕਾਂਗਰਸ ਦੇ ਹਲਕਾ ਮੁਖੀ ਵਿਕਰਮ ਸਿੰਘ ਬਾਜਵਾ ਦੀ ਅਗਵਾਈ ਹੇਠ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਤੇ ਉਹ ਆਉਣ ਵਾਲੀਆਂ ਚੋਣਾਂ ਲਈ ਮਜ਼ਬੂਤ ਦਾਅਵੇਦਾਰ ਵਜੋਂ ਉੱਭਰ ਰਹੇ ਹਨ। ਹਲਕਾ ਸਾਹਨੇਵਾਲ ਦੇ ਲੋਕ ਅਕਾਲੀ ਦਲ ਤੇ ‘ਆਪ’ ਨੂੰ ਵੀ ਸੱਤਾ ਵਿੱਚ ਰਹਿਣ ਦਾ ਮੌਕਾ ਦੇ ਚੁੱਕੇ ਹਨ, ਪਰ ਲੋਕਾਂ ਦੀਆਂ ਵਿਕਾਸ ਸਬੰਧੀ ਆਸਾਂ ਪੂਰੀਆਂ ਨਹੀਂ ਹੋ ਸਕੀਆਂ। ਹਲਕੇ ਦੇ ਲੋਕ ਹੁਣ ਬਦਲਾਅ ਦੀ ਆਸ ਨਾਲ ਕਾਂਗਰਸ ਵੱਲ ਦੇਖ ਰਹੇ ਹਨ ਅਤੇ ਵਿਕਰਮ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਤਿਆਰ ਹਨ। ਰਿਸ਼ੀ ਸਿੰਘ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਸਾਹਨੇਵਾਲ ਦੇ ਵੋਟਰ ਕਾਂਗਰਸ ਦੇ ਹੱਕ ਵਿੱਚ ਫ਼ਤਵਾ ਦੇਣਗੇ।