- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ 28 ਮੈਂਬਰੀ ਕਾਰਜਕਾਰਨੀ ਦਾ ਗਠਨ

ਜ਼ਰੂਰੀ ਖ਼ਬਰ)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਲੁਧਿਆਣਾ ਸ਼ਹਿਰੀ ਇਕਾਈ ਦੀ ਮੀਟਿੰਗ ਦੌਰਾਨ ਨਵੀਂ ਕਾਰਜਕਾਰਨੀ ਦੀ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਗਈ। ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਟੀਮ ਵੱਲੋਂ ਨਿਯੁਕਤ ਚੋਣ ਅਧਿਕਾਰੀਆਂ ਦੀ ਦੇਖ-ਰੇਖ ਹੇਠ ਅਹੁਦੇਦਾਰਾਂ ਦੀ ਚੋਣ ਕੀਤੀ। ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਆਗੂਆਂ ਤੇ ਚੋਣ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਲੁਧਿਆਣਾ ਸ਼ਹਿਰੀ ਇਕਾਈ ਦੇ ਪਹਿਲਾਂ ਤੋਂ ਕੰਮ ਕਰ ਰਹੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੇ ਆਪਣੀ ਕਾਰਜਕਾਰਨੀ ਭੰਗ ਕਰਕੇ ਨਵੀਂ ਚੋਣ ਪ੍ਰਕਿਰਿਆ ਲਈ ਰਾਹ ਪੱਧਰਾ ਕੀਤਾ। ਇਸ ਵੱਖ-ਵੱਖ ਅਹੁਦਿਆਂ ਲਈ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਗਏ। ਚੋਣ ਪ੍ਰਕਿਰਿਆ ਦੌਰਾਨ ਸਾਬਕਾ ਇੰਸਪੈਕਟਰ ਪਵਿੱਤਰ ਸਿੰਘ ਸਿੱਧੂ ਨੂੰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਲੁਧਿਆਣਾ ਸ਼ਹਿਰੀ ਇਕਾਈ ਦਾ ਪ੍ਰਧਾਨ ਚੁਣਿਆ ਗਿਆ। ਸਾਬਕਾ ਇੰਸਪੈਕਟਰ ਸਤਵਿੰਦਰ ਸਿੰਘ ਚੀਮਾ ਨੂੰ ਸੀਨੀਅਰ ਮੀਤ ਪ੍ਰਧਾਨ, ਜਦਕਿ ਸ੍ਰੀ ਜਸਪਾਲ ਸਿੰਘ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ। 28 ਮੈਂਬਰੀ ਕਾਰਜਕਾਰਨੀ ਦਾ ਗਠਨ ਕੀਤਾ, ਜਿਸ ਵਿੱਚ ਪੰਜਾਬ ਪੁਲਿਸ ਦੇ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਦਿੱਤੀਆਂ। ਕਾਰਜਕਾਰਨੀ ’ਚ ਸਾਬਕਾ ਡੀਐੱਸਪੀ, ਇੰਸਪੈਕਟਰਾਂ ਤੇ ਹੋਰ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੂੰ ਸ਼ਾਮਲ ਕੀਤਾ ਹੈ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਥੇਬੰਦੀ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ। ਪੈਨਸ਼ਨਰਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ, ਸੇਵਾਮੁਕਤੀ ਤੋਂ ਬਾਅਦ ਮਿਲਣ ਵਾਲੀਆਂ ਸਹੂਲਤਾਂ ਅਤੇ ਹੋਰ ਭਲਾਈ ਸਬੰਧੀ ਮਾਮਲਿਆਂ ਨੂੰ ਸਬੰਧਤ ਅਧਿਕਾਰੀਆਂ ਕੋਲ ਚੁੱਕਿਆ ਜਾਵੇਗਾ। ਨਵੀਂ ਚੁਣੀ ਕਾਰਜਕਾਰਨੀ ਤੋਂ ਆਸ ਪ੍ਰਗਟਾਈ ਕਿ ਉਹ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਇਕਜੁੱਟ ਹੋ ਕੇ ਕੰਮ ਕਰੇਗੀ ਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਸਰਗਰਮ ਭੂਮਿਕਾ ਨਿਭਾਏਗੀ।