- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਦਾ ਬੌਟਮ:ਡਿਜੀਟਲ ਜਨਗਣਨਾ ਲਈ ਮੇਅਰ, ਵਿਧਾਇਕਾਂ ਤੇ ਨਿਗਮ ਕਮਿਸ਼ਨਰ ਨੇ ਖੁਦ ਦਰਜ ਕਰਵਾਏ ਵੇਰਵੇ

1 ਨੰਬਰ ਦਾ ਬੌਟਮ)
-16 ਤੋਂ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਦਾ ਮੌਕਾ, 1 ਦਸੰਬਰ ਤੋਂ ਘਰ-ਘਰ ਪੁੱਜੇਗਾ ਗਣਨਾ ਅਮਲਾ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਡਿਜੀਟਲ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਸ਼ੁਰੂ ਹੋਈ ਸਵੈ-ਗਣਨਾ ਮੁਹਿੰਮ ਨੂੰ ਹੁਲਾਰਾ ਦੇਣ ਲਈ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਹਿਲ ਕੀਤੀ ਹੈ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਤੇ ਸ਼ਹਿਰ ਦੇ ਚਾਰ ਵਿਧਾਇਕਾਂ ਨੇ ਸੋਮਵਾਰ ਨੂੰ ਆਨਲਾਈਨ ਸਵੈ-ਗਣਨਾ ਰਾਹੀਂ ਆਪਣੇ ਵੇਰਵੇ ਦਰਜ ਕਰਵਾਏ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਸਵੈ-ਗਣਨਾ ਕਰਵਾਉਣ ਵਾਲਿਆਂ ਵਿੱਚ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੀ ਸ਼ਾਮਲ ਹਨ।
ਨਗਰ ਨਿਗਮ ਅਧਿਕਾਰੀਆਂ ਅਨੁਸਾਰ ਸ਼ਹਿਰ ਵਾਸੀ 16 ਨਵੰਬਰ ਤੋਂ 30 ਨਵੰਬਰ 2026 ਤੱਕ ਘਰ ਬੈਠੇ ਹੀ ਆਪਣੇ ਪਰਿਵਾਰ ਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਿਵਾਸੀਆਂ ਨੂੰ ਇਕ ਵਿਸ਼ੇਸ਼ ਐੱਸਈ-ਆਈਡੀ ਜਾਰੀ ਕੀਤੀ ਜਾਵੇਗੀ। ਇਹ ਐੱਸਈ-ਆਈਡੀ 1 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਗਣਨਾ ਦੌਰਾਨ ਗਣਨਾਕਾਰ ਨੂੰ ਦਿਖਾਉਣੀ ਹੋਵੇਗੀ। ਸਵੈ-ਗਣਨਾ ਕਰਵਾਉਣ ਵਾਲੇ ਨਿਵਾਸੀਆਂ ਨੂੰ ਕਿਸੇ ਹੋਰ ਦਸਤਾਵੇਜ਼ ਜਾਂ ਓਟੀਪੀ ਦੀ ਲੋੜ ਨਹੀਂ ਪਵੇਗੀ। ਮੇਅਰ ਅਤੇ ਨਿਗਮ ਕਮਿਸ਼ਨਰ ਨੇ ਕਿਹਾ ਕਿ ਸਹੀ ਜਨਗਣਨਾ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਲਈ ਬੇਹੱਦ ਮਹੱਤਵਪੂਰਨ ਹੈ। ਇਸ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਸਰਕਾਰ ਨੂੰ ਲੋਕਾਂ ਦੀਆਂ ਲੋੜਾਂ ਅਨੁਸਾਰ ਭਲਾਈ ਯੋਜਨਾਵਾਂ ਅਤੇ ਵਿਕਾਸ ਨੀਤੀਆਂ ਬਣਾਉਣ ਵਿੱਚ ਸਹਾਇਤਾ ਕਰਨਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣੇ ਵੇਰਵੇ ਦਰਜ ਕਰਵਾ ਕੇ ਜਨਗਣਨਾ ਦੀ ਇਸ ਰਾਸ਼ਟਰੀ ਪ੍ਰਕਿਰਿਆ ਵਿੱਚ ਆਪਣਾ ਯੋਗਦਾਨ ਪਾਉਣ।
-ਬਾਕਸ-
-4 ਜਨਵਰੀ ਤੱਕ ਚੱਲੇਗੀ ਘਰ-ਘਰ ਗਣਨਾ
ਜਿਹੜੇ ਨਿਵਾਸੀ ਆਨਲਾਈਨ ਸਵੈ-ਗਣਨਾ ਨਹੀਂ ਕਰਵਾ ਸਕਣਗੇ, ਉਹ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲਣ ਵਾਲੇ ਘਰ-ਘਰ ਗਣਨਾ ਦੇ ਪੜਾਅ ਦੌਰਾਨ ਗਣਨਾਕਾਰਾਂ ਨੂੰ ਆਪਣੇ ਵੇਰਵੇ ਦੇ ਸਕਣਗੇ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 1800-180-1855 ਵੀ ਜਾਰੀ ਕੀਤਾ ਹੈ।