- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਛੱਠ ਮਹਾਪਰਵ ’ਤੇ ਧਾਰਮਿਕ ਸਮਾਗਮਾਂ ਦੌਰਾਨ ਉਮੜੀ ਸ਼ਰਧਾਲੂਆਂ ਦੀ ਭੀੜ

ਜ਼ਰੂਰੀ ਖ਼ਬਰ)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ
ਛੱਠ ਮਹਾਪਰਵ ਦੇ ਪਾਵਨ ਮੌਕੇ ’ਤੇ ਹਲਕਾ ਸਾਹਨੇਵਾਲ ਦੀ ਦਿਵਿਆ ਕਾਲੋਨੀ ਤੇ ਬਾਜਰਾ ਕਾਲੋਨੀ ਵਿਖੇ ਸ੍ਰੀ ਸ੍ਰੀ ਛੱਠ ਪੂਜਾ ਸਮਿਤੀ ਵੱਲੋਂ ਧਾਰਮਿਕ ਸਮਾਗਮ ਕਰਵਾਏ ਗਏ। ਦੋਵਾਂ ਥਾਵਾਂ ’ਤੇ ਸ਼ਰਧਾਲੂਆਂ ਨੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਛੱਠੀ ਮਈਆ ਦੀ ਪੂਜਾ-ਅਰਚਨਾ ਕਰਦਿਆਂ ਪਰਿਵਾਰਾਂ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਭਾਜਪਾ ਆਗੂ ਤੇ ਭਾਜਪਾ ਕਿਸਾਨ ਮੋਰਚਾ ਦੇ ਸਾਬਕਾ ਸਕੱਤਰ ਸੰਨੀ ਮਲਿਕ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਛੱਠ ਮਈਆ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਇਲਾਕੇ ਦੀ ਤਰੱਕੀ, ਆਪਸੀ ਭਾਈਚਾਰੇ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਿਵ ਕਪੂਰ, ਅਮਿਤ ਵਰਮਾ ਤੇ ਧਰਮਿੰਦਰ ਪਾਂਡੇ ਵੀ ਮੌਜੂਦ ਸਨ। ਸੰਨੀ ਮਲਿਕ ਨੇ ਕਿਹਾ ਕਿ ਛੱਠ ਮਹਾਪਰਵ ਆਸਥਾ, ਸੰਜਮ, ਸ਼ਰਧਾ ਅਤੇ ਕੁਦਰਤ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ। ਇਹ ਤਿਉਹਾਰ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਇਕ ਮੰਚ ’ਤੇ ਲਿਆਉਂਦੇ ਹਨ ਅਤੇ ਸਮਾਜਿਕ ਏਕਤਾ ਦੀ ਭਾਵਨਾ ਨੂੰ ਬਲ ਦਿੰਦੇ ਹਨ।