- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਬਾਲ ਦਿਵਸ ਮੌਕੇ ਬੱਚਿਆਂ ਨੂੰ ਅਨੁਸ਼ਾਸਨ ਤੇ ਸਖ਼ਤ ਮਿਹਨਤ ਦੇ ਮਾਰਗ 'ਤੇ ਚੱਲਣ ਲਈ ਕੀਤਾ ਪ੍ਰੇਰਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਇੰਟਰਨੈਸ਼ਨਲ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੰਧੂ ਨਗਰ ਵਿਖੇ ਸਕੂਲ ਅਕਾਦਮਿਕ ਡਾਇਰੈਕਟਰ ਹਰਮਨ ਸਿੰਘ ਸੰਧੂ ਅਤੇ ਪ੍ਰਿੰਸੀਪਲ ਸ਼ੀਤਲ ਨਥੈਨੀਅਲ ਦੀ ਪ੍ਰਧਾਨਗੀ ਹੇਠ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਹੋਈ, ਜਿਸ ਵਿੱਚ ਬੱਚਿਆਂ ਨੇ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਈ ਦਿਲਚਸਪ ਸਰਗਰਮੀਆਂ ਕਰਵਾਈਆਂ, ਜਿਸ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਛੋਟੇ ਬੱਚਿਆਂ ਨੇ ਫੈਂਸੀ ਡਰੈੱਸ ਮੁਕਾਬਲੇ ਵਿੱਚ ਵੱਖ-ਵੱਖ ਪਾਤਰਾਂ ਦੇ ਰੂਪ ਵਿੱਚ ਸਜ ਕੇ ਅਤੇ ਹੋਰ ਮਨੋਰੰਜਕ ਪ੍ਰਦਰਸ਼ਨਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸਾਰਿਆਂ ਨੂੰ ਮੋਹਿਤ ਕੀਤਾ। ਬੱਚਿਆਂ ਦੇ ਚਿਹਰਿਆਂ 'ਤੇ ਖੁਸ਼ੀ ਅਤੇ ਉਤਸ਼ਾਹ ਸਾਫ਼ ਦਿਖਾਈ ਦੇ ਰਿਹਾ ਸੀ। ਪੂਰੇ ਸਕੂਲ ਕੈਂਪਸ ਵਿੱਚ ਖੁਸ਼ੀ ਦਾ ਮਾਹੌਲ ਛਾ ਗਿਆ। ਬੱਚਿਆਂ ਨੂੰ ਜ਼ਿੰਦਗੀ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਵੀ ਉਤਸ਼ਾਹਿਤ ਕੀਤਾ ਗਿਆ। ਅੰਤ ਵਿੱਚ, ਸਕੂਲ ਅਕਾਦਮਿਕ ਡਾਇਰੈਕਟਰ ਹਰਮਨ ਸਿੰਘ ਸੰਧੂ ਅਤੇ ਪ੍ਰਿੰਸੀਪਲ ਸ਼ੀਤਲ ਨਥੈਨੀਅਲ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਅਜਿਹੇ ਪ੍ਰੋਗਰਾਮ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਹਨ। ਪੰਡਿਤ ਜਵਾਹਰ ਲਾਲ ਨਹਿਰੂ ਨੂੰ ਯਾਦ ਕਰਦੇ ਹੋਏ, ਉਨ੍ਹਾਂ ਨੇ ਬੱਚਿਆਂ ਨੂੰ ਪਿਆਰ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਆ।