- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਭਾਜਪਾ ਆਗੂ ਕਾਕਾ ਦੀ ਅਗਵਾਈ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਲੀ ਭੇਂਟ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਵਿਧਾਨ ਸਭਾ ਹਲਕਾ ਗਿੱਲ ਦੀ ਸਟਾਰ ਇਨਕਲੇਵ ਵਿਖੇ ਮਨਮੋਹਨ ਅਗਰਵਾਲ ਦੀ ਰਹਿਨੁਮਾਈ ਹੇਠ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕਾਕਾ ਨੇ ਕਿਹਾ ਕਿ ਸ਼ਹੀਦ ਸਰਾਭਾ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰਕੇ ਦੇਸ਼ ਭਗਤੀ ਦੀ ਅਜਿਹੀ ਮਿਸਾਲ ਕਾਇਮ ਕੀਤੀ, ਜਿਸ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ਸਮਾਗਮ ਦੇ ਪ੍ਰਬੰਧਕ ਅਗਰਵਾਲ ਨੇ ਕਾਕਾ ਅਤੇ ਸਮੂਹ ਪਤਵੰਤਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਨ ਦਾ ਮਹੱਤਵਪੂਰਨ ਉਪਰਾਲਾ ਹਨ। ਇਸ ਮੌਕੇ ਸੁਖਵਿੰਦਰ ਸਿੰਘ ਡਿੰਪਲ, ਸੁਮਿਤ ਸਿੰਘ ਬਿੰਦਰਾ, ਸੁਖਵਿੰਦਰ ਸਿੰਘ ਸੁੱਖੀ, ਰਜਿੰਦਰ ਸਿੰਘ ਸੋਹਲ, ਸਰਬਪ੍ਰੀਤ ਸਿੰਘ ਸੋਢੀ, ਗੁਰਵਿੰਦਰ ਸਿੰਘ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ, ਰਾਹੁਲ ਬੱਤਰਾ, ਸ਼ਰਨਜੀਤ ਸਿੰਘ, ਜਗਰੂਪ ਸਿੰਘ ਅਤੇ ਗੁਰਵਿੰਦਰ ਸਿੰਘ ਗੋਪੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।