- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛੱਠ ਪੂਜਾ ਸਮਾਗਮ ਦੌਰਾਨ ਮੁਹੰਮਦ ਗੁਲਾਬ ਦਾ ਸਨਮਾਨ

ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਛੱਠ ਪੂਜਾ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਗੁਲਾਬ ਨੇ ਫੋਕਲ ਪੁਆਇੰਟ ਵਿਖੇ ਰਾਸ਼ਟਰੀ ਜਨਤਾ ਦਲ ਪੰਜਾਬ ਦੇ ਪ੍ਰਧਾਨ ਵਿਪਿਨ ਕੁਮਾਰ ਗੁਪਤਾ, ਬਾਬੂ ਰਾਮ ਯਾਦਵ ਅਤੇ ਪੂਰਵਾਂਚਲ ਛੱਠ ਪੂਜਾ ਕਮੇਟੀ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਗੁਲਾਬ ਨੇ ਕਿਹਾ ਕਿ ਛੱਠ ਪੂਜਾ ਸਿਰਫ਼ ਇੱਕ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਭਾਰਤੀ ਸੱਭਿਆਚਾਰ, ਆਸਥਾ, ਤਿਆਗ, ਸਮਰਪਣ ਅਤੇ ਸਮਾਜਿਕ ਏਕਤਾ ਦਾ ਪ੍ਰਤੀਕ ਹੈ। ਇਹ ਮਹਾਪਰਵ ਸਾਨੂੰ ਕੁਦਰਤ ਅਤੇ ਸੂਰਜ ਦੇਵਤਾ ਪ੍ਰਤੀ ਸਤਿਕਾਰ ਪ੍ਰਗਟ ਕਰਨ ਦੇ ਨਾਲ-ਨਾਲ ਪਰਿਵਾਰ ਦੀ ਸੁੱਖ-ਸ਼ਾਂਤੀ ਅਤੇ ਸਮਾਜ ਦੀ ਖੁਸ਼ਹਾਲੀ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਧਰਮ ਨਿਰਪੱਖਤਾ, ਸਮਾਜਿਕ ਏਕਤਾ ਅਤੇ ਸਾਰੇ ਧਰਮਾਂ ਦੇ ਸਤਿਕਾਰ ਦੀ ਵਿਚਾਰਧਾਰਾ 'ਤੇ ਚੱਲਦੀ ਆਈ ਹੈ। ਪਾਰਟੀ ਵੱਲੋਂ ਹਰ ਵਰਗ ਦੇ ਲੋਕਾਂ ਦੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਆਪਸੀ ਸਦਭਾਵਨਾ ਦਾ ਸੁਨੇਹਾ ਦਿੱਤਾ ਜਾਂਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਯਤਨ ਜਾਰੀ ਰਹਿਣਗੇ। ਅੰਤ ’ਚ ਮੁਹੰਮਦ ਗੁਲਾਬ ਨੇ ਪੂਰਵਾਂਚਲ ਛੱਠ ਪੂਜਾ ਕਮੇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਸਨਮਾਨ, ਪਿਆਰ ਅਤੇ ਸਤਿਕਾਰ ਦੇਣ ਲਈ ਧੰਨਵਾਦ ਕੀਤਾ। ਸਮਾਗਮ ਦੀ ਸਫਲਤਾ ਲਈ ਸਮੁੱਚੀ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਤੇ ਸਮਾਜਿਕ ਸਮਾਗਮ ਸਮਾਜ ਵਿੱਚ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ।