- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਬਾਬਾ ਸੁਖਵਿੰਦਰ ਸਿੰਘ ਵੱਲੋਂ 31 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਲਈ ਸੁਹਾਗ ਚੂੜੇ ਤੇ ਕੱਪੜੇ ਭੇਟ

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ
ਸਥਾਨਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਤਿੰਨ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ। ਸਮਾਗਮ ਦੌਰਾਨ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਦੱਸਿਆ ਕਿ ਗੁਰਦੁਆਰਾ ਸਾਹਿਬ ਵੱਲੋਂ 22 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਉਪਰੰਤ 31 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ ਜਾਣਗੇ।
ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਅਤੇ ਸੰਤ ਬਾਬਾ ਸੁਖਵਿੰਦਰ ਆਲੋਵਾਲ ਨੇ ਇਹਨਾਂ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਵਾਸਤੇ ਸੁਹਾਗ ਚੂੜੇ ਅਤੇ ਪਹਿਨਣ ਲਈ ਕੱਪੜਿਆਂ ਦੇ ਦੋ-ਦੋ ਜੋੜੇ ਭੇਂਟ ਕੀਤੇ ਗਏ ਅਤੇ ਆਪਣਾ ਆਸ਼ੀਰਵਾਦ ਦਿੱਤਾ। ਸਮਾਗਮ ਦੌਰਾਨ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਿਰੋਪੇ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਅਤੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਭਾਈ ਦਾਰਾ ਸਿੰਘ, ਭਾਈ ਹਰਜੀਤ ਸਿੰਘ ਭਾਈ ਬਲਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।