- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੂਗਰ ਦਿਵਸ ਮੌਕੇ ਸੈਮੀਨਾਰ ਤੇ ਜਾਗਰੂਕਤਾ ਸਮਾਗਮ ਕਰਵਾਇਆ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਗੁਰੂ ਤੇਗ ਬਹਾਦਰ ਸਾਹਿਬ (ਚੈਰੀਟੇਬਲ) ਹਸਪਤਾਲ ਦੇ ਮੈਡੀਕਲ-ਸਰਜੀਕਲ ਨਰਸਿੰਗ ਵਿਭਾਗ ਵੱਲੋਂ ਵਿਸ਼ਵ ਸ਼ੂਗਰ ਦਿਵਸ ਦੇ ਮੌਕੇ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਡਾ. ਪ੍ਰਭਜੋਤ ਸੈਣੀ, ਸਕੱਤਰ, ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਤੇ ਪ੍ਰਿੰਸੀਪਲ, ਐਸਕੇਐਸਐਸ ਕਾਲਜ ਆਫ਼ ਨਰਸਿੰਗ, ਸਰਾਭਾ ਨੇ ਸ਼ਿਰਕਤ ਕੀਤੀ। ਆਈਐੱਨਈ ਦੀ ਨਿਰਦੇਸ਼ਕਾ ਡਾ. ਜਸਬੀਰ ਕੌਰ ਦੇ ਨਿੱਘੇ ਸਵਾਗਤੀ ਭਾਸ਼ਣ ਨਾਲ ਹੋਈ, ਜਿਸ ਉਪਰੰਤ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਜੀਟੀਬੀਐੱਸ ਹਸਪਤਾਲ ਦੇ ਮੈਡੀਕਲ ਸੁਪਰਿੰਟੈਂਡੈਂਟ ਡਾ. ਨੀਰਜ ਸਿੰਗਲਾ, ਹਸਪਤਾਲ ਦੇ ਡਾਇਰੈਕਟਰ ਡਾ. ਹਰੀਸ਼ ਸਹਿਗਲ, ਅਤੇ ਆਈਐਨਈ. ਜੀਟੀਬੀਐਸ ਦੀ ਪ੍ਰਿੰਸੀਪਲ ਸੀਮਾ ਬਰਨਾਬਾਸ ਦੀ ਮੌਜੂਦਗੀ ਵਿੱਚ ਰਸਮੀ ਸ਼ਮ੍ਹਾਂ ਰੌਸ਼ਨ ਕੀਤੀ। ਇਸ ਮੌਕੇ ਪ੍ਰੋ. ਹਰਪ੍ਰੀਤ ਕੌਰ ਵੱਲੋਂ ਮੁੱਖ ਮਹਿਮਾਨ ਦੀ ਜਾਣ-ਪਛਾਣ ਕਰਵਾਉਣ ਤੋਂ ਬਾਅਦ ਸਨਮਾਨ ਸਮਾਰੋਹ ਅਤੇ ਸਰਟੀਫਿਕੇਟ ਵੰਡਣ ਦੀ ਰਸਮ ਨਿਭਾਈ ਗਈ। ਇਸ ਮੌਕੇ ਆਪਣੇ ਮੁੱਖ ਭਾਸ਼ਣ ਵਿੱਚ ਡਾ. ਪ੍ਰਭਜੋਤ ਸੈਣੀ ਨੇ ਸ਼ੂਗਰ (ਡਾਇਬਟੀਜ਼) ਦੇ ਲੱਛਣਾਂ, ਇਸ ਦੀ ਰੋਕਥਾਮ ਅਤੇ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਸ਼ੂਗਰ ਬਾਰੇ ਇੱਕ ਸਿੱਖਿਆਦਾਇਕ ਪੋਸਟਰ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਦੇ ਅੰਤ ’ਚ ਸਹਾਇਕ ਪ੍ਰੋਫੈਸਰ ਕਮਲਜੀਤ ਕੌਰ ਵੱਲੋਂ ਰਸਮੀ ਤੌਰ 'ਤੇ ਸਭ ਦਾ ਧੰਨਵਾਦ ਕੀਤਾ ਗਿਆ। ਜਾਗਰੂਕਤਾ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਨਰਸਿੰਗ ਸਿਖਿਆਰਥੀਆਂ/ ਸਿਖਿਆਰਥਣਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।