ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸੌਖੀ ਪਰਿਵਾਰ ਨੇ ਕੀਰਤਨ ਸਮਾਗਮ ਕਰਵਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸੌਖੀ ਪਰਿਵਾਰ ਨੇ ਕੀਰਤਨ ਸਮਾਗਮ ਕਰਵਾਇਆ
Publish Date: Sun, 22 Nov 2026 06:18 PM (IST)
Updated Date: Sun, 22 Nov 2026 06:19 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸੌਖੀ ਪਰਿਵਾਰ ਵੱਲੋਂ ਆਪਣੇ ਗ੍ਰਹਿ ਵਿਖੇ ਕੀਰਤਨ ਦਰਬਾਰ ਅਤੇ ਪ੍ਰਭਾਤ ਫੇਰੀ ਦਾ ਪ੍ਰਬੰਧ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਆਤਮ ਨਗਰ ਇੰਚਾਰਜ ਜਗਬੀਰ ਸਿੰਘ ਸੌਖੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਸੁਖਵਿੰਦਰ ਕੌਰ ਸੌਖੀ, ਲਖਬੀਰ ਸਿੰਘ ਸੌਖੀ, ਸੁਖਬੀਰ ਸਿੰਘ ਸੌਖੀ ਸਮੇਤ ਸਮੁੱਚੇ ਪਰਿਵਾਰ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਸਿਆੜ ਆਸ਼ਰਮ ਦੇ ਸੇਵਕ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਗੁਰਦੁਆਰਾ ਦੁਖਭੰਜਨ ਸਾਹਿਬ ਵੱਲੋਂ ਪ੍ਰਭਾਤ ਫੇਰੀ ਵੀ ਸਜਾਈ ਗਈ।ਇਸ ਮੌਕੇ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਸੌਖੀ ਨੇ ਸਿਆੜ ਆਸ਼ਰਮ ਦੇ ਸੇਵਕ ਜਥੇ, ਗੁਰਦੁਆਰਾ ਦੁਖਭੰਜਨ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੰਗਤਾਂ ਦਾ ਆਸ਼ੀਰਵਾਦ ਹੈ ਕਿ ਉਨ੍ਹਾਂ ਦੇ ਘਰ ਵਿੱਚ ਸੰਗਤਾਂ ਦੇ ਚਰਨ ਪੈਣ ਅਤੇ ਗੁਰਬਾਣੀ ਕੀਰਤਨ ਹੋਣ ਦਾ ਸੁਭਾਗ ਪ੍ਰਾਪਤ ਹੁੰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਸੌਖੀ ਪਰਿਵਾਰ ਗੁਰੂ ਦੇ ਲੜ ਲੱਗ ਕੇ ਪਹਿਲਾਂ ਨਾਲੋਂ ਵੀ ਵੱਧ ਸਮਾਜ ਸੇਵਾ ਦੇ ਕਾਰਜ ਕਰਦਾ ਰਹੇ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।