- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਆਤਮ ਨਗਰ ਦੇ ਨੌਜਵਾਨ ਸਿਮਰਜੀਤ ਸਿੰਘ ਬੈਂਸ ਨਾਲ ਚਟਾਨ ਵਾਂਗ ਖੜ੍ਹੇ ਹਨ — ਮਨਜੀਤ ਸੈਣੀ

ਰਵੀ ਭਾਟੀਆ, ਪੰਜਾਬੀ ਜਾਗਰਣ
ਲੁਧਿਆਣਾ/ਸਾਹਨੇਵਾਲ : ਵਿਧਾਨ ਸਭਾ ਹਲਕਾ ਆਤਮ ਨਗਰ ਦੇ ਯੂਥ ਪ੍ਰਧਾਨ ਮਨਜੀਤ ਸੈਣੀ ਨੇ ਹਲਕੇ ਦੇ ਨੌਜਵਾਨਾਂ ਨਾਲ ਅਹਿਮ ਮੀਟਿੰਗ ਕਰਦਿਆਂ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੇ ਹੱਕ ਵਿੱਚ ਡਟਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਹਲਕੇ ਦੇ ਮੁੱਦਿਆਂ ਲਈ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਬੈਂਸ ਵੱਲੋਂ ਲੋਕਾਂ ਨਾਲ ਬਣਾਈ ਗਈ ਸਾਂਝ ਅਤੇ ਹਲਕੇ ਪ੍ਰਤੀ ਵਚਨਬੱਧਤਾ ਕਾਰਨ ਨੌਜਵਾਨ ਉਨ੍ਹਾਂ ਦੀ ਅਗਵਾਈ ਵਿੱਚ ਕੰਮ ਕਰਨ ਲਈ ਉਤਸ਼ਾਹਿਤ ਹਨ। ਮਨਜੀਤ ਸੈਣੀ ਨੇ ਕਿਹਾ ਕਿ ਹਲਕਾ ਆਤਮ ਨਗਰ ਦੇ ਲੋਕ ਬੁਨਿਆਦੀ ਸਹੂਲਤਾਂ, ਸਫ਼ਾਈ, ਸੀਵਰੇਜ ਅਤੇ ਵਿਕਾਸ ਨਾਲ ਸਬੰਧਿਤ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹਲਕੇ ਦੇ ਨੌਜਵਾਨਾਂ ਨੂੰ ਇੱਕਜੁੱਟ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਉਣਾ ਹੈ। ਅਸੀਂ ਸਿਮਰਜੀਤ ਸਿੰਘ ਬੈਂਸ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ ਅਤੇ ਹਲਕੇ ਦੀ ਬਿਹਤਰੀ ਲਈ ਹਰ ਸੰਭਵ ਯਤਨ ਕਰਾਂਗੇ। ਅੰਤ ਵਿੱਚ ਮਨਜੀਤ ਸੈਣੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਦੀ ਸਰਗਰਮ ਭੂਮਿਕਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਹਲਕਾ ਆਤਮ ਨਗਰ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ। ਇਸ ਮੌਕੇ ਤੇ ਐਡਵੋਕੇਟ ਰਾਹੁਲ ਪੁਹਾਲ,ਐਡਵੋਕੇਟ ਰਵਿੰਦਰ ਰਾਵਤ,ਹਰਮਨ ਸਿੰਘ, ਬਲਾਕ ਪ੍ਰਧਾਨ ਪ੍ਰਿੰਸ, ਪੰਮਾ, ਗਗਨ ਢੰਡਾਰੀ, ਆਕਾਸ਼ਦੀਪ ਸਿੰਘ, ਦੀਪਾ ਵਰਮਾ, ਲਕਸ਼ਮਣ, ਗੁਰਮੋਹਿਤ ਗੋਹਲ, ਸ਼ਰਨਪ੍ਰੀਤ ਆਦਿ ਹਾਜ਼ਰ ਸਨ।
--