ਅਜੀਤਪਾਲ ਟਾਂਕ ਬਣੇ ਜ਼ਿਲ੍ਹਾ ਭਾਜਪਾ ਐੱਸਸੀ ਮੋਰਚਾ ਦਿਹਾਤੀ ਦੇ ਮੀਤ ਪ੍ਰਧਾਨ ਅਜੀਤਪਾਲ ਟਾਂਕ ਬਣੇ ਜ਼ਿਲ੍ਹਾ ਭਾਜਪਾ ਐੱਸਸੀ ਮੋਰਚਾ ਦਿਹਾਤੀ ਦੇ ਮੀਤ ਪ੍ਰਧਾਨ
Publish Date: Sun, 22 Nov 2026 06:28 PM (IST)
Updated Date: Sun, 22 Nov 2026 06:31 PM (IST)
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ ਲੁਧਿਆਣਾ : ਜ਼ਿਲ੍ਹਾ ਭਾਜਪਾ ਦਿਹਾਤੀ ਦੀ ਅਹਿਮ ਮੀਟਿੰਗ ਜਿਲ੍ਹਾਂ ਪ੍ਰਧਾਨ ਸੰਨੀ ਕੈਂਥ ਦੀ ਅਗਵਾਈ ਵਿੱਚ ਫਲਾਵਰ ਇਨਕਲੇਵ ਵਿਖੇ ਹੋਈ।ਮੀਟਿੰਗ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅਜੀਤ ਪਾਲ ਟਾਂਕ ਨੂੰ ਜ਼ਿਲ੍ਹਾ ਭਾਜਪਾ ਐੱਸਸੀ ਮੋਰਚਾ ਦਿਹਾਤੀ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਭਾਜਪਾ ਦਿਹਾਤੀ ਦੇ ਪ੍ਰਧਾਨ ਸੰਨੀ ਕੈਂਥ ਅਤੇ ਜ਼ਿਲ੍ਹਾ ਭਾਜਪਾ ਐੱਸਸੀ ਮੋਰਚਾ ਦੇ ਪ੍ਰਧਾਨ ਕੇ.ਪੀ. ਰਾਣਾ ਨੇ ਅਜੀਤ ਪਾਲ ਟਾਂਕ ਨੂੰ ਨਿਯੁਕਤੀ ਪੱਤਰ ਸੌਂਪਿਆ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਾਲ-ਨਾਲ ਐੱਸਸੀ ਸਮਾਜ ਦੀਆਂ ਸਮੱਸਿਆਵਾਂ ਨੂੰ ਪਾਰਟੀ ਪੱਧਰ ਤੇ ਉਠਾਉਣ ਅਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਲਈ ਕੰਮ ਕਰਨ। ਨਵ-ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਅਜੀਤ ਪਾਲ ਟਾਂਕ ਨੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਮੋਹਿੰਦਰ ਪਾਲ ਜਰਨਲ ਸਕਤੱਰ, ਨਰੇਸ਼ ਕੁਮਾਰ, ਭਗਤ, ਗੌਰਵ ਕੁਮਾਰ, ਰਿੰਕੂ, ਰਾਜੇਸ਼ ਕੁਮਾਰ, ਮੋਹਿਤ ਕੁਮਾਰ ਤੋਂ ਇਲਾਵਾ ਐੱਸ ਸੀ ਮੋਰਚੇ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।