ਪੀਏਯੂ ’ਚ ਅਮਰੀਕਾ ਦੇ ਉੱਘੇ ਵਿਗਿਆਨੀ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਪੀਏਯੂ. ਵਿਖੇ ਅਮਰੀਕਾ ਦੇ ਉੱਘੇ ਵਿਗਿਆਨੀ ਦਾ ਵਿਸ਼ੇਸ਼ ਭਾਸ਼ਣ ਕਰਵਾਇਆ
Publish Date: Sun, 22 Nov 2026 06:43 PM (IST)
Updated Date: Sun, 22 Nov 2026 06:46 PM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਬਾਇਓਕੈਮਿਸਟਰੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਿਹਤਮੰਦ ਖੁਰਾਕ ਦੀ ਮਹੱਤਤਾ ਅਤੇ ਦਿਲ ਦੀਆਂ ਬਿਮਾਰੀਆਂ ਨਾਲ ਜੁੜੇ ਜੋਖ਼ਮਾਂ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਬਾਇਓਕੈਮਿਸਟਰੀ ਵਿਭਾਗ ਦੇ ਉੱਘੇ ਵਿਗਿਆਨੀ ਅਤੇ ਸਾਬਕਾ ਵਿਦਿਆਰਥੀ ਡਾ. ਤਲਵਿੰਦਰ ਸਿੰਘ ਕਾਹਲੋਂ ਨੇ ਦਿੱਤਾ। ਉਹ ਅਮਰੀਕਾ ਦੇ ਖੇਤੀਬਾੜੀ ਵਿਭਾਗ ਦੇ ਵੈਸਟਰਨ ਰੀਜਨਲ ਰਿਸਰਚ ਸੈਂਟਰ ਦੇ ਹੈਲਦੀ ਪ੍ਰੋਸੈਸਡ ਫੂਡਜ਼ ਰਿਸਰਚ ਵਿਭਾਗ ਵਿੱਚ ਸੀਨੀਅਰ ਖੋਜ ਵਿਗਿਆਨੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਸੈਸ਼ਨ ਦੌਰਾਨ ਡਾ. ਕਾਹਲੋਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਪੀਏਯੂ. ਤੋਂ ਅਮਰੀਕਾ ਦੇ ਖੇਤੀਬਾੜੀ ਵਿਭਾਗ ਤੱਕ ਦੇ ਆਪਣੇ ਖੋਜ ਸਫ਼ਰ ਦੇ ਤਜਰਬੇ ਸਾਂਝੇ ਕੀਤੇ। ਡਾ. ਸਤਵੀਰ ਕੇ. ਗਰੇਵਾਲ ਨੇ ਕਿਹਾ ਕਿ ਇਸ ਵਿਚਾਰ-ਵਟਾਂਦਰੇ ਵਾਲੇ ਸੈਸ਼ਨ ਨੇ ਵਿਦਿਆਰਥੀਆਂ ਨੂੰ ਮਹੱਤਵਪੂਰਨ ਗਿਆਨ ਪ੍ਰਦਾਨ ਕੀਤਾ ਹੈ ਅਤੇ ਉਨ੍ਹਾਂ ਨੂੰ ਇਸ ਗਿਆਨ ਦੀ ਵਰਤੋਂ ਆਪਣੇ ਅਕਾਦਮਿਕ ਅਤੇ ਪੇਸ਼ੇਵਰ ਜੀਵਨ ਵਿੱਚ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਅਜਿਹੇ ਸੰਵਾਦਮਈ ਸੈਸ਼ਨ ਕਲਾਸਰੂਮ ਵਿੱਚ ਪ੍ਰਾਪਤ ਸਿਧਾਂਤਕ ਗਿਆਨ ਅਤੇ ਵਿਹਾਰਕ ਤਜਰਬੇ ਵਿਚਕਾਰਲੇ ਪਾੜੇ ਨੂੰ ਘਟਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਪੇਸ਼ੇਵਰ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਖੀਰ ਵਿੱਚ ਬਾਇਓਕੈਮਿਸਟਰੀ ਵਿਭਾਗ ਦੀ ਬਾਇਓਕੈਮਿਸਟ ਡਾ. ਵੀਨਾ ਦੇਵੀ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।