ਸਿਹਤ ਵਿਭਾਗ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਸਿਹਤ ਵਿਭਾਗ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ
Publish Date: Sun, 22 Nov 2026 06:48 PM (IST)
Updated Date: Sun, 22 Nov 2026 06:49 PM (IST)
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਸਿਹਤ ਵਿਭਾਗ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਸਚਦੇਵਾ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਪੈਨਸ਼ਨਰਜ਼ ਵੱਲੋਂ ਲਗਾਤਾਰ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਖਾਤਰ ਕੀਤੇ ਜਾ ਰਹੇ ਸੰਘਰਸ਼ ਦੀ ਪੂਰੀ ਹਿਮਾਇਤ ਕੀਤੀ ਗਈ ।ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਸ਼ਬਦਾਂ ਵਿੱਚ ਮੰਗ ਕੀਤੀ ਕਿ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ, ਜਿਸ ਵਿੱਚ 60 ਫ਼ੀਸਦੀ ਮਹਿੰਗਾਈ ਭੱਤਾ ਅਤੇ 2.59 ਦੇ ਗੁਣਾਂਕ ਨਾਲ ਪੈਨਸ਼ਨ ਫਿਕਸ ਕੀਤੀ ਜਾਵੇ, ਜੁਲਾਈ 2020 ਦਾ ਪੱਤਰ ਰੱਦ ਕੀਤਾ ਜਾਵੇ, ਪੰਜਾਬ ਦੇ ਮੁਲਾਜ਼ਮਾਂ ਨੂੰ ਪੰਜਾਬ ਦੇ ਸਕੇਲ ਦਿੱਤੇ ਜਾਣ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਅਤੇ ਸਾਰੇ ਸੇਵਾਮੁਕਤ ਹੋਣ ਵਾਲੇ ਮੁਲਾਜ਼ਮਾਂ ਨੂੰ ਪੈਨਸ਼ਨ ਦਿੱਤੀ ਜਾਵੇ ਆਦਿ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਇਸ ਉਮਰੇ ਪੈਨਸ਼ਨਰਾਂ/ਮੁਲਾਜ਼ਮਾਂ ਦਾ ਹੋਰ ਇਮਤਿਹਾਨ ਨਾ ਲਵੇ ਅਤੇ ਤੁਰੰਤ ਮੀਟਿੰਗ ਵਿੱਚ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਮੀਟਿੰਗ ਵਿੱਚ ਗਿਆਨ ਸਿੰਘ, ਕੁਲਭੂਸ਼ਨ, ਬਲਜੀਤ ਕੁਮਾਰ ਸ਼ਰਮਾ, ਅਨੋਖ ਸਿੰਘ, ਮੋਹਨ ਸਿੰਘ, ਕਵਿੰਦਰ ਕੁਮਾਰ, ਰਮੇਲ ਸਿੰਘ, ਰਾਮ ਪ੍ਰਕਾਸ਼, ਬਲਵਿੰਦਰ ਕੌਰ, ਮੀਨਾ, ਤਰਸੇਮ ਕੌਰ, ਦਰਸ਼ਨਾ ਸ਼ਰਮਾ, ਸ਼ਸ਼ੀ ਕਾਂਤ, ਗਿਆਨ ਚੰਦ, ਪ੍ਰਵੀਨ ਕਾਹਲੋਂ, ਚਰਨਜੀਤ ਕੌਰ, ਹਰਜੀਤ ਕੌਰ ਅਤੇ ਸੁਰਜੀਤ ਕੌਰ ਆਦਿ ਆਗੂ ਹਾਜ਼ਰ ਸਨ।