ਬਦਲਦੇ ਮੌਸਮ ’ਚ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਦਾ ਰੱਖੋ ਖਾਸ ਧਿਆਨ : ਡਾ. ਸੁਖਪ੍ਰੀਤ ਸਿੰਘ ਬਦਲਦੇ ਮੌਸਮ ’ਚ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਦਾ ਰੱਖੋ ਖਾਸ ਧਿਆਨ- ਡਾ. ਸੁਖਪ੍ਰੀਤ ਸਿੰਘ
Publish Date: Sun, 22 Nov 2026 06:55 PM (IST)
Updated Date: Sun, 22 Nov 2026 06:58 PM (IST)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ : ਮੌਸਮ ਵਿੱਚ ਲਗਾਤਾਰ ਹੋ ਰਹੀ ਤਬਦੀਲੀ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਆਪਣੀ ਸਿਹਤ ਪ੍ਰਤੀ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੈ। ਮੈਸ਼-ਪ੍ਰੋਲਾਈਫ ਹਸਪਤਾਲ, ਲੁਧਿਆਣਾ ਦੇ ਡਾ. ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਬਦਲਦੇ ਮੌਸਮ ਵਿੱਚ ਬੱਚਿਆਂ ਅਤੇ ਬਜ਼ੁਰਗਾਂ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਬੱਚਿਆਂ ਨੂੰ ਸਵੇਰੇ-ਸ਼ਾਮ ਮੌਸਮ ਅਨੁਸਾਰ ਕੱਪੜੇ ਪਹਿਨਾਉਣੇ ਚਾਹੀਦੇ ਹਨ ਅਤੇ ਠੰਢੀ ਹਵਾ ਤੋਂ ਬਚਾਉਣਾ ਚਾਹੀਦਾ ਹੈ। ਉਨ੍ਹਾਂ ਦੀ ਖੁਰਾਕ ਵਿੱਚ ਹਰੀਆਂ ਸਬਜ਼ੀਆਂ, ਮੌਸਮੀ ਫਲ, ਦਾਲਾਂ ਅਤੇ ਹੋਰ ਪੌਸ਼ਟਿਕ ਭੋਜਨ ਸ਼ਾਮਲ ਕਰਨਾ ਚਾਹੀਦਾ ਹੈ। ਨਾਲ ਹੀ ਬੱਚਿਆਂ ਦੀ ਪੂਰੀ ਨੀਂਦ ਅਤੇ ਸਫਾਈ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਸਵੇਰੇ ਜਲਦੀ ਅਤੇ ਰਾਤ ਸਮੇਂ ਬਾਹਰ ਜਾਣ ਵੇਲੇ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ। ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਆਪਣੀਆਂ ਦਵਾਈਆਂ ਸਮੇਂ ਸਿਰ ਲੈਣੀਆਂ ਅਤੇ ਡਾਕਟਰ ਦੀ ਸਲਾਹ ਅਨੁਸਾਰ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਹਰੋਂ ਘਰ ਆਉਣ ਤੋਂ ਬਾਅਦ ਹੱਥ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਖੰਘ ਜਾਂ ਛਿੱਕ ਆਉਣ ਸਮੇਂ ਮੂੰਹ ਅਤੇ ਨੱਕ ਢੱਕਣਾ ਚਾਹੀਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਬਿਨਾਂ ਡਾਕਟਰੀ ਸਲਾਹ ਤੋਂ ਐਂਟੀਬਾਇਓਟਿਕ ਜਾਂ ਹੋਰ ਦਵਾਈਆਂ ਨਾ ਦੇਣ।