- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸਾਇਆ ਖੁਰਦ ਵਿਖੇ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਨੂੰ ਮਿਲੇ ਸਿੰਮਕ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ
ਡੇਹਲੋਂ/ਆਲਮਗੀਰ : ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਵੱਲੋਂ ਪਿੰਡ ਸਾਇਆ ਖੁਰਦ ਵਿਖੇ ਡੋਰ-ਟੂ-ਡੋਰ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸਿੰਮਕ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਜ਼ਮੀਨੀ ਪੱਧਰ 'ਤੇ ਹੋ ਰਹੇ ਕੰਮਾਂ ਵਿਚਲੇ ਫ਼ਰਕ ਨੂੰ ਲੈ ਕੇ ਲੋਕਾਂ ਵਿੱਚ ਚਰਚਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਖੇਤਰੀ ਪਾਰਟੀ ਦੀ ਲੋੜ ਹੈ, ਜੋ ਸੂਬੇ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਨੌਜਵਾਨਾਂ ਦੇ ਭਵਿੱਖ ਦੀ ਗੱਲ ਕਰੇ ਅਤੇ ਪੰਜਾਬ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਉਠਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ, ਜਿਸ ਦੀ ਸੋਚ ਅਤੇ ਸਿਆਸਤ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੀ ਹੋਈ ਹੈ। ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਦੀ ਤਰੱਕੀ ਲਈ ਮਜ਼ਬੂਤ ਖੇਤਰੀ ਆਵਾਜ਼ ਦਾ ਹੋਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ, ਹਰਬੰਸ ਸਿੰਘ ਸਾਇਆ, ਰਾਜਵਿੰਦਰ ਸਿੰਘ, ਨਵਜੋਤ ਸਿੰਘ, ਭੁਪਿੰਦਰ ਸਿੰਘ, ਗੁਰਮੀਤ ਕੌਰ, ਦਰਸ਼ਨ ਸਿੰਘ, ਲਖਮੀ ਦੇਵੀ, ਕੁਲਵਿੰਦਰ ਸਿੰਘ, ਕੇਵਲ ਸਿੰਘ, ਆਤਮਾ ਸਿੰਘ, ਬਲਵਿੰਦਰ ਸਿੰਘ, ਗੁਰਦਿਆਲ ਸਿੰਘ, ਹਰਨੇਕ ਸਿੰਘ, ਬਲਦੇਵ ਸਿੰਘ ਦੇਬੀ, ਦਵਿੰਦਰ ਪਾਲ ਸਿੰਘ ਡੀਪੀ, ਸੁਦਾਗਰ ਸਿੰਘ, ਅਜੈਬ ਸਿੰਘ ਸਾਇਆ, ਟੋਨੀ ਸਾਇਆ, ਹਰਿੰਦਰ ਸਿੰਘ, ਯੁਵਰਾਜ ਸਿੰਘ, ਨਿਰਮਲ ਸਿੰਘ, ਬਹਾਦਰ ਸਿੰਘ, ਚੌਧਰੀ ਮਾਨ ਸਿੰਘ ਸਾਇਆ, ਸੱਤੂ ਸਾਇਆ, ਗੁਰਦੀਪ ਸਿੰਘ, ਸੋਨੀ ਖਾਨ ਆਦਿ ਹਾਜ਼ਰ ਸਨ।