ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Publish Date: Sun, 22 Nov 2026 07:02 PM (IST)
Updated Date: Sun, 22 Nov 2026 07:04 PM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਂਦਿਆਂ ਹੋਇਆਂ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਭਾਈ ਬਲੇਸ਼ਵਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀ ਹਾਜ਼ਰੀ ਭਰ ਕੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜਿਊਣ ਦੀ ਕੋਸ਼ਿਸ਼ ਕਰੀਏ। ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਜਤਿੰਦਰਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਂਝੇ ਤੌਰ ’ਤੇ ਗੁਰੂ ਘਰ ਦੇ ਕੀਰਤਨੀ ਜੱਥਿਆਂ ਦੇ ਮੈਂਬਰਾਂ ਨੂੰ ਸਿਰਪਾਓ ਭੇਟ ਕੀਤੇ। ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਸੁੱਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।