- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਸੁੰਦਰ ਸਿੰਘ ਨਗਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਤ ਸੁੰਦਰ ਸਿੰਘ ਨਗਰ (ਧਾਂਦਰਾ ਰੋਡ) ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਲਾਕੇ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਮਨਾਉਂਦੇ ਹੋਏ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੇਵਾ ਸੋਸਾਇਟੀ, ਸੰਤ ਸੁੰਦਰ ਸਿੰਘ ਨਗਰ ਧਾਂਦਰਾਂ ਰੋਡ ਤੋਂ ਆਰੰਭ ਹੋਇਆ। ਇਹ ਨਗਰ ਕੀਰਤਨ ਪੂਰੇ ਇਲਾਕੇ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਸ਼ਬਦੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗਤਕਾ ਪਾਰਟੀਆਂ ਵੱਲੋਂ ਸਿੱਖ ਮਾਰਸ਼ਲ ਆਰਟ ਦੇ ਸ਼ਾਨਦਾਰ ਜੌਹਰ ਦਿਖਾਏ ਗਏ ਅਤੇ ਸਕੂਲੀ ਬੱਚਿਆਂ ਨੇ ਬਾਵਰਦੀ ਹੋ ਕੇ ਬੜੇ ਅਨੁਸ਼ਾਸਨ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਲਾਕੇ ਦੀਆਂ ਸੰਗਤਾਂ ਅਤੇ ਪਤਵੰਤਿਆਂ ਵੱਲੋਂ ਥਾਂ-ਥਾਂ