- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Nitin Nabin ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਹਰ ਵਰਗ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਸਮਾਜ ਦੇ ਆਖਰੀ ਵਿਅਕਤੀ ਤਕ ਪਹੁੰਚਾਉਣ ਲਈ ਪਾਰਟੀ ਦਾ ਹਰ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਤਿੰਨ ਦਿਨਾਂ ਪੰਜਾਬ ਦੌਰੇ ਦੇ ਦੂਜੇ ਦਿਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਸਮਾਗਮ 'ਚ ਸ਼ਿਰਕਤ ਕਰਨ ਤੋਂ ਬਾਅਦ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਪਹੁੰਚਣ 'ਤੇ ਸੀਨੀਅਰ ਆਗੂਆਂ ਤੇ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਨਿਤਿਨ ਨਬੀਨ ਦਾ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਇਕ ਵਿਸ਼ਾਲ ਕਾਫਲੇ ਦੇ ਰੂਪ 'ਚ ਭਾਜਪਾ ਆਗੂ ਤੇ ਵਰਕਰ ਨਿਤਿਨ ਨਬੀਨ ਦੇ ਨਾਲ ਅਗਲੇ ਪੜਾਅ ਲਈ ਰਵਾਨਾ ਹੋਏ।
ਨਿਤਿਨ ਨਬੀਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਹਰ ਵਰਗ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਸਮਾਜ ਦੇ ਆਖਰੀ ਵਿਅਕਤੀ ਤਕ ਪਹੁੰਚਾਉਣ ਲਈ ਪਾਰਟੀ ਦਾ ਹਰ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਪੰਜਾਬ 'ਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ 'ਚ ਭਾਜਪਾ ਨੂੰ ਲੋਕਾਂ ਦਾ ਪਹਿਲਾ ਵਿਸ਼ਵਾਸ ਬਣਾਉਣ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਨਵੇਂ ਪੰਜਾਬ ਦੀ ਸਿਰਜਣਾ ਕਰਨ ਦਾ ਮੌਕਾ ਪੰਜਾਬੀਆਂ ਹੱਥ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵੀ ਸਨ।