- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਹਨਾਂ ਕਿਹਾ ਕਿ ਪਰ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀ ਸੂਝ ਬੂਝ ਨਾਲ ਅਸੀਂ ਇਸ ਸੰਕਟ ਵਿੱਚੋਂ ਨਿਕਲਣ ਵਿੱਚ ਕਾਮਯਾਬ ਹੋਏ ਹਾਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਹੀ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਚੱਲ ਰਹੇ ਹਨ ਅਤੇ ਬਿਜਲੀ ਦਾ ਲਗਾਤਾਰ ਉਤਪਾਦਨ ਕਰ ਰਹੇ ਹਨ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਿਜਲੀ ਵਿਭਾਗ ਤਰਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ 15 ਸਤੰਬਰ ਤੋਂ ਪੰਜਾਬ ਭਰ ਵਿੱਚ ਕਿਸੇ ਵੀ ਖੇਤਰ ਵਿੱਚ ਬਿਜਲੀ ਦਾ ਕੋਈ ਵੀ ਕੱਟ ਨਹੀਂ ਲੱਗੇਗਾ। ਉਹਨਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪਹਿਲੀ ਵਾਰ ਹੋਇਆ ਹੈ ਕਿ ਸਤੰਬਰ ਮਹੀਨੇ ਵਿੱਚ ਬਿਜਲੀ ਦੀ ਮੰਗ 3500 ਮੈਗਾਵਾਟ ਵੱਧ ਗਈ ਹੈ।
ਉਹਨਾਂ ਕਿਹਾ ਕਿ ਪਰ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀ ਸੂਝ ਬੂਝ ਨਾਲ ਅਸੀਂ ਇਸ ਸੰਕਟ ਵਿੱਚੋਂ ਨਿਕਲਣ ਵਿੱਚ ਕਾਮਯਾਬ ਹੋਏ ਹਾਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਹੀ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਚੱਲ ਰਹੇ ਹਨ ਅਤੇ ਬਿਜਲੀ ਦਾ ਲਗਾਤਾਰ ਉਤਪਾਦਨ ਕਰ ਰਹੇ ਹਨ।
ਉਹਨਾਂ ਕਿਹਾ ਕਿ ਕਿਸਾਨਾਂ ਨੂੰ ਜਦੋਂ ਤੱਕ ਝੋਨੇ ਦੀ ਲਗਵਾਈ ਹੁੰਦੀ ਹੈ ਉਦੋਂ ਤੱਕ ਦੋ ਘੰਟੇ ਵਾਧੂ ਬਿਜਲੀ ਦਿੱਤੀ ਜਾਵੇਗੀ। ਜਿਵੇਂ ਪਹਿਲਾਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦਿੱਤੀ ਜਾਂਦੀ ਸੀ ਹੁਣ ਕਿਸਾਨਾਂ ਨੂੰ 10 ਘੰਟੇ ਬਿਜਲੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਉਦਯੋਗਿਕ ਖੇਤਰਾਂ ਵਿੱਚ ਵੀ ਬਿਜਲੀ ਦੇ ਕੱਟ ਨਹੀਂ ਲਗਾਏ ਜਾਣਗੇ। ਉਹਨਾਂ ਕਿਹਾ ਕਿ ਬਿਜਲੀ ਦੇ ਖੇਤਰ ਵਿੱਚ ਜੋ ਪੰਜਾਬ ਸਰਕਾਰ ਨੇ ਕੀਤਾ ਹੈ ਉਹ ਕੋਈ ਵੀ ਹੋਰ ਸਰਕਾਰ ਨਹੀਂ ਕਰ ਸਕੀ। ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੀ ਹਾਜ਼ਰ ਸਨ।