- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵੱਲੋਂ ਇਸ ਹਾਜ਼ਰੀ ਮਡਿਊਲ ਦੀ ਸਮੇਂ-ਸਮੇਂ 'ਤੇ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕੀਤਾ ਜਾ ਸਕਦਾ ਹੈ।

ਰਵੀ, ਪੰਜਾਬੀ ਜਾਗਰਣ, ਲੁਧਿਆਣਾ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਅਤੇ ਗੈਰਹਾਜ਼ਰੀ ਘਟਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਵਿਭਾਗ ਨੇ ਈ-ਪੰਜਾਬ ਪੋਰਟਲ (MIS 2.0) ਅਧੀਨ ਇੱਕ ਨਵਾਂ 'ਹਾਜ਼ਰੀ ਮਡਿਊਲ' ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਨਵੀਂ ਪ੍ਰਣਾਲੀ ਦੇ ਤਹਿਤ, ਜੇਕਰ ਕੋਈ ਵਿਦਿਆਰਥੀ ਸਕੂਲ ਤੋਂ ਗੈਰਹਾਜ਼ਰ ਹੁੰਦਾ ਹੈ, ਤਾਂ ਉਸ ਦੇ ਮਾਪਿਆਂ ਨੂੰ ਤੁਰੰਤ SMS ਅਲਰਟ ਰਾਹੀਂ ਸੂਚਿਤ ਕੀਤਾ ਜਾਵੇਗਾ।
ਸਕੂਲ ਖੁੱਲ੍ਹਣ ਦੇ 2 ਘੰਟਿਆਂ 'ਚ ਹਾਜ਼ਰੀ ਲਾਉਣੀ ਹੋਵੇਗੀ ਲਾਜ਼ਮੀ ਨਵੇਂ ਨਿਯਮਾਂ ਅਨੁਸਾਰ, ਸਕੂਲ ਮੁਖੀਆਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਸਕੂਲ ਖੁੱਲ੍ਹਣ ਦੇ ਪਹਿਲੇ ਦੋ ਘੰਟਿਆਂ ਦੇ ਅੰਦਰ-ਅੰਦਰ ਸਾਰੀਆਂ ਸ਼੍ਰੇਣੀਆਂ ਦੀ ਹਾਜ਼ਰੀ ਪੋਰਟਲ 'ਤੇ ਅਪਡੇਟ ਕਰਨ। ਇਸ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਚਲਾਉਣ ਲਈ ਰਾਜ, ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਅਧਿਆਪਕਾਂ ਨੂੰ ਸਿਖਲਾਈ (ਟ੍ਰੇਨਿੰਗ) ਵੀ ਦਿੱਤੀ ਜਾ ਚੁੱਕੀ ਹੈ।
ਜ਼ਿਲ੍ਹਾ ਸਿੱਖਿਆ ਅਫਸਰਾਂ ਲਈ ਹਦਾਇਤਾਂ
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਆਪਣੇ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਜ਼ਰੀ ਮਡਿਊਲ ਦੀ ਮੋਨੀਟਰਿੰਗ ਕਰਦੇ ਹੋਏ ਇਸ ਨੂੰ ਲਾਗੂ ਕਰਵਾਉਣਗੇ ਅਤੇ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨਾ ਯਕੀਨੀ ਬਣਾਉਣਗੇ।
ਹਾਜ਼ਰੀ ਮਿਡਲ ਨਾਲ ਸੰਬੰਧਿਤ ਕਿਸੇ ਵੀ ਤਕਨੀਕੀ ਸਮੱਸਿਆ ਨੂੰ ਤੁਰੰਤ ਬਲਾਕ ਜ਼ਿਲ੍ਹਾ ਅਤੇ ਰਾਜ ਪੱਧਰ ਦੇ ਐਮਆਈਐਸ ਕੋਆਰਡੀਨੇਟਰ ਨੂੰ ਸੁਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਹਲ ਕੀਤਾ ਜਾ ਸਕੇ।
ਸਕੂਲ ਮੁਖੀ ਹੋਵੇਗਾ ਈ-ਪੰਜਾਬ ਪੋਰਟਲ ਦਾ ਨੋਡਲ ਅਫਸਰ ਤੇ ਇਹ ਜਿੰਮੇਵਾਰੀਆਂ ਕਰੇਗਾ ਪੂਰੀ
* ਸਕੂਲ ਮੁਖੀ ਅਧਿਆਪਕਾਂ ਵੱਲੋਂ ਰੋਜ਼ਾਨਾ ਸਮੇਂ ਸਮੇਂ ਸਿਰ ਸਹੀ ਹਾਜ਼ਰੀ ਦਰਜ ਕਰਵਾਉਣਾ ਯਕੀਨੀ ਬਣਾਉਣਗੇ।
*ਮਾਪਿਆ ਦੇ ਮੋਬਾਇਲ ਨੰਬਰ ਨੂੰ ਐਮਆਈਐਸ 2.0 ਤੇ ਸਹੀ ਅਪਡੇਟ ਕਰਨ ਦੀ ਜਿੰਮੇਵਾਰੀ।
*ਮਾਪਿਆਂ ਨੂੰ ਹਾਜ਼ਰੀ ਸਬੰਧੀ ਐਸਐਮਐਸ ਅਲਰਟ ਪ੍ਰਣਾਲੀ ਬਾਰੇ ਜਾਣਕਾਰੀ ਦੇਣਾ।
*ਲਗਾਤਾਰ ਗੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਮਲਿਆਂ ਸਬੰਧੀ ਲੋੜੀਂਦੀ ਕਾਰਵਾਈ ਕਰਨਾ।
ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵੱਲੋਂ ਇਸ ਹਾਜ਼ਰੀ ਮਡਿਊਲ ਦੀ ਸਮੇਂ-ਸਮੇਂ 'ਤੇ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕੀਤਾ ਜਾ ਸਕਦਾ ਹੈ।