ਹੁਣ ਪੰਜਾਬ ’ਚ ਕਮਲ ਖਿੜਨ ਦੀ ਤਿਆਰੀ : ਰਸ਼ਪਾਲ ਸਿੰਘ
ਹੁਣ ਪੰਜਾਬ ’ਚ ਕਮਲ ਖਿੜਨ ਦੀ ਤਿਆਰੀ : ਰਸ਼ਪਾਲ ਸਿੰਘ
Publish Date: Wed, 06 May 2026 10:26 PM (IST)
Updated Date: Thu, 07 May 2026 04:15 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਭਾਰੀ ਬਹੁਮਤ ਨਾਲ ਜਿੱਤ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਕਮਲ ਖਿੜਣ ਦੀ ਤਿਆਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤ ਰਸ਼ਪਾਲ ਸਿੰਘ ਨੇ ਪੰਜਾਬੀ ਜਾਗਰਣ ਨਾਲ ਗੱਲ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਪਾਰਟੀ ਦੀ ਮਜ਼ਬੂਤੀ ਤੋਂ ਬਾਅਦ ਹੁਣ ਪੰਜਾਬ ਦੀ ਸਿਆਸਤ ਵਿੱਚ ਵੀ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਧਰਤੀ ਤੇ ਵੀ ਕਮਲ ਦਾ ਫੁੱਲ ਭਾਰੀ ਬਹੁਮਤ ਨਾਲ ਜਿੱਤ ਕੇ ਖਿੜੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਦੇ ਏਜੰਡੇ ਦੇ ਹੱਕ ਵਿੱਚ ਭੁਗਤਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਲਈ ਭਾਜਪਾ ਹੀ ਇੱਕੋ-ਇੱਕ ਬਦਲ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀ ਹੁਣ ਵਿਕਾਸ ਅਤੇ ਰਾਸ਼ਟਰਵਾਦ ਦੀ ਰਾਜਨੀਤੀ ਨੂੰ ਚੁਣਨਗੇ।