ਸੁੱਤੀ ਸਰਕਾਰ ਨੂੰ ਐਨਪੀਐਸ ਮੁਲਾਜ਼ਮਾਂ ਨੇ ਬੀਨ ਵਜਾ ਕੇ ਜਗਾਇਆ

- ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਦੌਰਾਨ ਸੈਂਕੜੇ ਮੁਲਾਜ਼ਮਾਂ ਨੇ ਕੀਤੀ ਸ਼ਿਰਕਤ
---
ਰਵੀ, ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਪੂਰੇ ਪੰਜਾਬ ਦੇ 2004 ਤੋਂ ਬਾਅਦ ਭਰਤੀ ਐਨਪੀਐਸ ਕਰਮਚਾਰੀਆਂ ਨੇ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਲੰਬੇ ਸਮੇਂ ਤੋਂ ਇਸ ਮੁੱਦੇ ਤੇ ਸੰਘਰਸ਼ ਕਰ ਰਹੀਆਂ ਤਿੰਨ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ,ਸੀਪੀਐਫ ਕਰਮਚਾਰੀ ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂਆਂ ਗੁਰਦੀਪ ਸਿੰਘ ਚੀਮਾ, ਸੰਦੀਪ ਭੁਬੰਕ, ਟਹਿਲ ਸਿੰਘ ਸਰਾਭਾ, ਅਜੀਤਪਾਲ ਸਿੰਘ ਜੱਸੋਵਾਲ, ਕੁਲਜਿੰਦਰ ਸਿੰਘ ਬੱਦੋਵਾਲ ਨੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾਂ ਮੰਚ ਦੇ ਬੈਂਨਰ ਹੇਠ ਸਰਕਾਰ ਵਿਰੁੱਧ ਅੱਜ ਮੱਝ ਅੱਗੇ ਬੀਨ ਵਜਾ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਆਪਣੇ ਚੋਣ ਵਾਅਦੇ ਤੋਂ ਭੱਜ ਗਈ ਹੈ ਤੇ ਚਾਰ ਸਾਲ ਬੀਤ ਜਾਣ ਬਾਅਦ ਵੀ ਆਪਣਾ ਹੀ ਪੁਰਾਣੀ ਪੈਨਸ਼ਨ ਬਹਾਲੀ ਦਾ 18 ਨਵੰਬਰ 2022 ਦਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਗਈ ਹੈ। ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵੱਜੋਂ ਮੰਚ ਦੇ ਫੈਸਲੇ ਅਨੁਸਾਰ ਅੱਜ ਮੁੱਖ ਮੰਤਰੀ ਦੇ ਪੋਸਟਰ ਅੱਗੇ ਬੀਨ ਵਜਾ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਲੁਧਿਆਣਾ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਹੁਣ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਤੇ ਲਗਾਤਾਰ ਅਣਡਿੱਠ ਕਰ ਰਹੀ ਹੈ ਇਹ ਪਹਿਲੀ ਸਰਕਾਰ ਹੈ ਜੋ ਮੁਲਾਜ਼ਮਾਂ ਦੇ ਹੱਕ ’ਚ ਖੜਨ ਦੀ ਬਜਾਏ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਖਿਲਾਫ ਕੋਰਟਾਂ ’ਚ ਜਾ ਜਾ ਕੇ ਲੰਬੇ ਸੰਘਰਸ਼ ਤੋਂ ਬਾਅਦ ਪ੍ਰਾਪਤ ਹੱਕ ਕੁਚਲ ਰਹੀ ਹੈ ਅਤੇ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਨਹੀਂ ਕੀਤੇ ਅਤੇ ਜੋ ਹੱਕ ਲੰਬੇ ਸਘੰਰਸ਼ਾਂ ਤੋਂ ਬਾਅਦ ਮੁਲਾਜ਼ਮਾਂ ਨੂੰ ਮਿਲੇ ਸਨ, ਉਨ੍ਹਾਂ ਨੂੰ ਵੀ ਖੋਹਣ ਦੇ ਰਾਹ ਤੁਰ ਪਈ ਹੈ। ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ ਅਤੇ ਰਾਕੇਸ਼ ਕੁਮਾਰ ਨੇ ਦੱਸਿਆ ਕਿ 4 ਜੁਲਾਈ ਨੂੰ ਮੋਗਾ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ ਤੇ ਇਸ ਕਨਵੈਨਸ਼ਨ ਵਿੱਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਵਿਸ਼ੇਸ਼ ਸੱਦਾ ਦਿੱਤਾ ਜਾਵੇਗਾ ਤੇ ਉਨ੍ਹਾਂ ਦੀਆਂ ਕੁਰਸੀਆਂ ਵੀ ਲਗਾਈਆਂ ਜਾਣਗੀਆਂ ਤਾਂ ਕਿ ਉਹ ਮੁਲਾਜ਼ਮਾਂ ਦੇ ਭਖਦੇ ਮਸਲਿਆਂ ਤੇ ਆਪਣੇ ਵਿਚਾਰ ਸਾਂਝੇ ਕਰਨ ਜੇਕਰ ਮੁੱਖ ਮੰਤਰੀ ਇਸ ਕਨਵੈਨਸ਼ਨ ਵਿੱਚ ਨਾ ਆਏ ਤਾਂ 23 ਅਗਸਤ ਨੂੰ ਪਿੰਡ ਸਤੌਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋਂ ਮਹਾਰੈਲੀ ਕੀਤੀ ਜਾਵੇਗੀ। ਜਿਸ ਸਬੰਧੀ ਕਰਮਚਾਰੀਆਂ ਨੇ ਹੁਣ ਤੋਂ ਹੀ ਆਪਣੀਆਂ ਬਲਾਕ ਪੱਧਰੀ ਤਿਆਰੀਆਂ ਵਿੱਢ ਦਿੱਤੀਆਂ ਹਨ।
ਇਸ ਮੌਕੇ ਤੇ ਬਲਵਿੰਦਰ ਸਿੰਘ ਲਤਾਲਾ, ਗੁਰਪਿੰਦਰ ਸਿੰਘ, ਮੋਹਨਜੀਤ ਸਿੰਘ, ਜਗਜੀਤ ਸਿੰਘ ਝਾਂਡੇ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਮੰਡਿਆਲਾ, ਜਸਵਿੰਦਰ ਸਿੰਘ ਸਾਹਨੇਵਾਲ, ਮਲਕੀਤ ਸਿੰਘ ਮਾਛੀਵਾੜਾ, ਰਵਿੰਦਰ ਸਿੰਘ ਕਿਲ੍ਹਾ ਰਾਏਪੁਰ, ਪਰਮਿੰਦਰਪਾਲ ਸਿੰਘ ਕਾਲੀਆ, ਸਤਵਿੰਦਰਪਾਲ ਸਿੰਘ ਘਲੋਟੀ, ਬਲਬੀਰ ਸਿੰਘ ਕੰਗ, ਕੁਲਦੀਪ ਸਿੰਘ ਅਕਾਲਗੜ੍ਹ, ਜਗਤਾਰ ਸਿੰਘ ਰਾਜੋਆਣਾ, ਹਰਮਿੰਦਰ ਸਿੰਘ, ਪ੍ਰਧਾਨ ਹੈਲਥ ਦਵਿੰਦਰ ਸਿੰਘ, ਵਿਨੋਦ ਕੁਮਾਰ, ਗੰਗਾ ਰਾਮ, ਰਜਤ ਕੁਮਾਰ, ਗੁਰਪ੍ਰੀਤ ਸਿੰਘ, ਪ੍ਰਦੀਪ ਕੁਮਾਰ, ਜਗਦੇਵ ਸਿੰਘ, ਅਸ਼ੋਕ ਕੁਮਾਰ, ਗੁਰਦਾਸ ਸਿੰਘ, ਵਿਨੋਦ ਕੁਮਾਰ, ਅਕਾਸ਼ਦੀਪ ਸਿੰਘ, ਹਿਮਾਂਸ਼ੂ, ਬੰਸਤ ਸਿੰਘ ਆਦਿ ਹਾਜ਼ਰ ਸਨ।