ਐੱਨਆਰਆਈ ਪਰਿਵਾਰ ਨੇ ਵਿਦਿਆਰਥੀਆਂ ਨੂੰ ਬਲੇਜ਼ਰ ਵੰਡੇ ਐੱਨਆਰਆਈ ਪਰਿਵਾਰ ਨੇ ਵਿਦਿਆਰਥੀਆਂ ਨੂੰ ਬਲੇਜ਼ਰ ਵੰਡੇ
Publish Date: Sat, 21 Nov 2026 07:08 PM (IST)
Updated Date: Sun, 22 Nov 2026 04:05 AM (IST)
-16)----ਐੱਨਆਰਆਈ ਦੁਰਗਾ ਗੋਇਲ ਵਿਦਿਆਰਥਣਾਂ ਨੂੰ ਬਲੇਜਰ ਤਕਸੀਮ ਕਰਦੇ ਹੋਏ। ਸੁਸ਼ੀਲ ਵਰਮਾ, ਪੰਜਾਬੀ ਜਾਗਰਣ ਰਾਏਕੋਟ : ਸਰਦੀ ਦੇ ਮੌਸਮ ਨੂੰ ਦੇਖਦਿਆਂ ਨੇੜਲੇ ਪਿੰਡ ਜਲਾਲਦੀਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 50 ਵਿਦਿਆਰਥੀਆਂ ਨੂੰ ਇੱਕ ਐੱਨਆਰਆਈ ਪਰਿਵਾਰ ਵੱਲੋਂ ਬਲੇਜ਼ਰ ਵੰਡੇ ਗਏ। ਜਾਣਕਾਰੀ ਦਿੰਦਿਆਂ ਸਕੂਲ ਦੇ ਮੁਖੀ ਕੇ.ਕੇ. ਗਰਗ ਨੇ ਦੱਸਿਆ ਕਿ ਸਰਦੀ ਦੇ ਮੌਸਮ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਨੂੰ ਧਿਆਨ ’ਚ ਰੱਖਦਿਆਂ ਐੱਨਆਰਆਈ ਪਰਿਵਾਰ ਦੇ ਮੈਂਬਰਾਂ ਦੁਰਗਾ ਗੋਇਲ, ਰਜਨੀ ਗੋਇਲ ਤੇ ਸਾਹਿਲ ਗੋਇਲ ਵੱਲੋਂ ਵਿਦਿਆਰਥੀਆਂ ਨੂੰ 50 ਬਲੇਜ਼ਰ ਭੇਟ ਕੀਤੇ ਗਏ ਹਨ। ਉਨ੍ਹਾਂ ਇਸ ਨੇਕ ਕਾਰਜ ਲਈ ਐੱਨਆਰਆਈ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਐੱਨਆਰਆਈ ਦੁਰਗਾ ਗੋਇਲ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਸਟਾਫ਼ ਤੇ ਮੋਹਤਬਰਾਂ ਵੱਲੋਂ ਐੱਨਆਰਆਈ ਪਰਿਵਾਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਾਮਰੇਡ ਸੁਰਿੰਦਰ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਕੌਰ, ਪੁਸ਼ਪਿੰਦਰ ਕੌਰ, ਕੰਵਲਪ੍ਰੀਤ ਕੌਰ, ਮਨਦੀਪ ਕੌਰ, ਵਿਕਾਸ ਕੁਮਾਰ ਗੋਇਲ, ਦਵਿੰਦਰ ਕੌਰ, ਰਮਨਦੀਪ ਕੌਰ, ਮਨੀਸ਼ ਕੁਮਾਰ, ਹਰਸ਼ ਕੁਮਾਰ ਕਾਲੜਾ, ਸਵਰਨਜੀਤ ਕੌਰ, ਕੁਲਵਿੰਦਰ ਕੌਰ, ਜਸਪ੍ਰੀਤ ਸਿੰਘ ਬੋਪਾਰਾਏ ਤੇ ਕੈਂਪਸ ਮੈਨੇਜਰ ਜਸਵੀਰ ਸਿੰਘ ਆਦਿ ਹਾਜ਼ਰ ਸਨ।