ਨਰਸਰੀ ਤੋਂ ਚੌਥੀ ਜਮਾਤ ਦੇ ਵਿਦਿਆਰਥੀ ਸਨਮਾਨੇ
ਨਤੀਜਿਆਂ ’ਚ ਅਵਲ ਰਹੇ ਨਰਸਰੀ ਤੋਂ ਚੌਥੀ ਜਮਾਤ ਦੇ ਵਿਦਿਆਰਥੀ ਸਨਮਾਨੇ
Publish Date: Sat, 21 Mar 2026 08:05 PM (IST)
Updated Date: Sun, 22 Mar 2026 04:16 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਰਣਜੋਤ ਸਿੰਘ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ ਦੀ ਅਗਵਾਈ ਹੇਠ ਚੱਲ ਰਹੇ ਰਾਮਗੜੀਆ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ, ਪ੍ਰਤਾਪ ਨਗਰ ਵੱਲੋਂ ਨਰਸਰੀ ਤੋਂ ਚੌਥੀ ਕਲਾਸ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਫ਼ੀਸਦੀ ਨਤੀਜਾ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ। ਇਸ ਦੇ ਨਾਲ ਹੀ ਯੂਕੇਜੀ ਕਲਾਸ ਦੇ ਬੱਚਿਆਂ ਲਈ ਵਿਸ਼ੇਸ਼ ਤੌਰ ਤੇ ਕਨਵੋਕੇਸ਼ਨ ਸਮਾਰੋਹ ਦਾ ਆਯੋਜਨ ਵੀ ਕੀਤਾ ਗਿਆ। ਇਸ ਸਮਾਰੋਹ ’ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਗ੍ਰੈਜੂਏਸ਼ਨ ਡਰੈੱਸ ਪਹਿਨ ਕੇ ਸਟੇਜ ’ਤੇ ਆਪਣੀ ਖੁਸ਼ੀ ਪ੍ਰਗਟ ਕੀਤੀ ਅਤੇ ਸਰਟੀਫਿਕੇਟ ਪ੍ਰਾਪਤ ਕੀਤੇ। ਸਮਾਰੋਹ ਦੌਰਾਨ ਬੱਚਿਆਂ ਵੱਲੋਂ ਵੱਖ-ਵੱਖ ਪ੍ਰੋਗਰਾਮ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦੇ ਹਨ ਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹਨ। ਅੰਤ ਵਿੱਚ ਪ੍ਰਿੰਸੀਪਲ ਉਮਾ ਪਨੇਸਰ ਵੱਲੋਂ ਸਫਲ ਨਤੀਜਿਆਂ ਲਈ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ।