ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਲੁਧਿਆਣਾ ਦੀ ਰਹਿਣ ਵਾਲੀ ਇਕ ਕੁੜੀ ਦੀਆਂ ਇਤਰਾਜ਼ਯੋਗ ਤਸਵੀਰਾਂ ਫੇਸਬੁੱਕ 'ਤੇ ਅਪਲੋਡ ਕਰ ਕੇ ਉਸ ਨੂੰ ਬਦਨਾਮ ਕਰਨ ਦੇ ਮਾਮਲੇ 'ਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਵਰੁਣ ਗੋਇਲ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।

ਜਾਣਕਾਰੀ ਦਿੰਦਿਆਂ ਥਾਣਾ ਸਰਾਭਾ ਨਗਰ ਦੇ ਮੁਖੀ ਪਰਮਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਲੁਧਿਆਣਾ ਦੇ ਰਾਜਗੁਰੂ ਨਗਰ ਦੀ ਰਹਿਣ ਵਾਲੀ ਲੜਕੀ ਦੀਆਂ ਇਤਰਾਜ਼ਯੋਗ ਤਸਵੀਰਾਂ ਸੁਪਰੀਆ ਤੇ ਜੈਸਮੀਨ ਦੀ ਆਈਡੀ ਤੋਂ ਅਪਲੋਡ ਕਰ ਦਿੱਤੀਆਂ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਕੁੜੀ ਨੇ ਸ਼ਿਕਾਇਤ ਪੁਲਿਸ ਨੂੰ ਦਿੱਤੀ। ਤਫਤੀਸ਼ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਵਰੁਣ ਗੋਇਲ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਤਲਾਸ਼ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Posted By: Amita Verma