
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਹਿਮ ਖ਼ਬਰ-ਨਵੀਂ ਸੜਕ ਬਣਾਉਣ ਲਈ ਪੁੱਟੀ ਗਈ ਪੁਰਾਣੀ ਸੜਕ ਨੇ ਛੱਪੜ ਦਾ ਰੂਪ ਧਾਰਿਆ

-ਸਨਅਤਕਾਰਾਂ ਤੇ ਦੁਕਾਨਦਾਰਾਂ ਨੇ ਮੀਟਿੰਗ ਕਰਕੇ ਵਿਧਾਇਕ ਨੂੰ ਸੜਕ ਬਣਾਉਣ ਦੀ ਕੀਤੀ ਮੰਗ
ਫ਼ੋਟੋ ਨੰਬਰ-21,22
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਈਸਟ ਮੈਨ ਚੌਂਕ ਤੋਂ ਗਿਆਸਪੁਰਾ ਵੱਲ ਜਾਂਦੀ ਸੂਆ ਰੋਡ ਨੂੰ ਕੰਕਰੀਟ ਦੀ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਇਸ ਕੰਮ ਤਹਿਤ ਪੁਰਾਣੀ ਸੜਕ ਪੁੱਟ ਦਿੱਤੀ ਗਈ ਹੈ, ਜਿਸ ਕਾਰਨ ਇਸ ਸਮੇਂ ਸੜਕ ਦੀ ਹਾਲਤ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ ਅਤੇ ਮੀਂਹ ਦਾ ਪਾਣੀ ਖੜ੍ਹਾ ਹੋਣ ਕਰਕੇ ਸੜਕ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ।
ਪ੍ਰਧਾਨ ਢੰਡਾਰੀ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਸਤਨਾਮ ਸਿੰਘ ਮੱਕੜ ਨੇ ਕਿਹਾ ਕਿ ਸੜਕ ’ਤੇ ਸੀਵਰੇਜ ਪਾਉਣਾ ਲਾਜ਼ਮੀ ਹੋਣ ਕਰਕੇ ਸੜਕ ਦਾ ਕੰਮ ਰੋਕਿਆ ਸੀ, ਪਰ ਸੀਵਰੇਜ ਦੇ ਕੰਮ ਵਿੱਚ ਦੇਰੀ ਹੋਣ ਕਾਰਨ ਕਾਫ਼ੀ ਸਮਾਂ ਬੀਤ ਚੁੱਕਾ ਹੈ ਅਤੇ ਅਜੇ ਤੱਕ ਕੰਮ ਸ਼ੁਰੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਬਰਸਾਤਾਂ ਦੌਰਾਨ ਸੜਕ ਉੱਪਰ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ਵਿਚ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਸੂਆ ਰੋਡ ’ਤੇ ਸਥਿਤ ਫੈਕਟਰੀਆਂ ਤੇ ਦੁਕਾਨਾਂ ਦਾ ਕੰਮ-ਕਾਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੂੰ ਨੂੰ ਬੇਨਤੀ ਹੈ ਕਿ ਕਿਰਪਾ ਕਰਕੇ ਇਸ ਗੰਭੀਰ ਮਸਲੇ ਵੱਲ ਨਿੱਜੀ ਧਿਆਨ ਦਿੱਤਾ ਜਾਵੇ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸੀਵਰੇਜ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਅਤੇ ਮੁਕੰਮਲ ਕਰਵਾਇਆ ਜਾਵੇ, ਤਾਂ ਜੋ ਸੀਵਰੇਜ ਦਾ ਕੰਮ ਪੂਰਾ ਹੋਣ ਉਪਰੰਤ ਸੜਕ ਦਾ ਕੰਮ ਵੀ ਬਿਨਾਂ ਕਿਸੇ ਹੋਰ ਦੇਰੀ ਦੇ ਜਲਦ ਮੁਕੰਮਲ ਹੋ ਸਕੇ। ਮੀਟਿੰਗ ਦੌਰਾਨ ਇਲਾਕੇ ਦੇ ਉਦਯੋਗਪਤੀ ਅਤੇ ਦੁਕਾਨਦਾਰ ਨੇ ਮੀਟਿੰਗ ਕੀਤੀ। ਜਿਸ ਵਿੱਚ ਜੋਗਿੰਦਰ ਸਿੰਘ ਸਿਡਾਣਾ, ਕੁਨਾਲ ਗੁਪਤਾ, ਆਸ਼ੀਸ਼ ਗਰਗ, ਦਿਨੇਸ਼ ਗਰਗ, ਨੀਰਜ ਗੋਇਲ, ਅਮਿਤ ਗਰੋਵਰ, ਵਿਨੋਦ ਕੁਮਾਰ, ਮਹਿੰਦਰ ਪਾਲ ਸਿੰਘ, ਸੁਭਾਸ਼ ਗਰੋਵਰ ਆਦਿ ਹਾਜ਼ਰ ਸਨ।