ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੀ ਸ਼ੁਰੂਆਤ
ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੀ ਸ਼ੁਰੂਆਤ
Publish Date: Sun, 10 May 2026 06:47 PM (IST)
Updated Date: Mon, 11 May 2026 04:09 AM (IST)

ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੀ ਸ਼ੁਰੂਆਤ --- ਵਿਜੈ ਵਰਮਾ, ਪੰਜਾਬੀ ਜਾਗਰਣ ਲੁਧਿਆਣਾ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ 16ਵਾਂ ਜੇ ਐਸ ਟੀ ਟਰੱਕ ਪਰਮਿਟ, ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਅੱਜ ਧੂਮ ਧੜੱਕੇ ਨਾਲ ਜਰਖੜ ਖੇਡ ਸਟੇਡੀਅਮ ਵਿਖੇ ਸ਼ੁਰੂ ਹੋਇਆ। ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦਾ ਉਦਘਾਟਨ ਪਦਮ ਸ੍ਰੀ ਬਲਦੇਵ ਸਿੰਘ, ਜਰਖੜ ਖੇਡਾਂ ਦੇ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ, ਦਵਿੰਦਰ ਪਾਲ ਸਿੰਘ ਲਾਡੀ,ਮੁਖ ਪ੍ਰਬੰਧਕ ਜਗਰੂਪ ਸਿੰਘ ਜਰਖੜ, ਪ੍ਰਧਾਨ ਐਡਵੋਕੇਟ ਹਰਕਮਲ ਸਿੰਘ , ਅਮਰੀਕ ਸਿੰਘ ਮਿਨਹਾਸ ਏਆਈਜੀ , ਭੁਪਿੰਦਰ ਸਿੰਘ ਰੱਤੀਆਂ, ਪ੍ਰੋ ਰਜਿੰਦਰ ਸਿੰਘ, ਹਰਦੀਪ ਸਿੰਘ ਬੀਰਮਪੁਰ, ਸੁੱਖਵਿੰਦਰ ਸਿੰਘ ਚੇਅਰਮੈਨ ਲੁਧਿਆਣਾ ਸਪੋਰਟਸ ਵੈਲਫੇਅਰ ਐਸੋਸੀਏਸ਼ਨ ਅਤੇ ਹੋਰ ਪਤਵੰਤਿਆਂ ਨੇ ਗੁਬਾਰੇ ਉਡਾ ਕੇ ਟੂਰਨਾਮੈਂਟ ਦਾ ਉਦਘਾਟਨ ਕੀਤਾ ਅਤੇ ਉਦਘਾਟਨੀ ਮੈਚ ਦੀਆਂ ਟੀਮਾਂ ਦੇ ਨਾਲ ਜਾਣ ਪਹਿਚਾਣ ਕੀਤੀ। ਟੂਰਨਾਮੈਂਟ ਦਾ ਉਦਘਾਟਨੀ ਮੈਚ ਅੱਜ ਮੋਗਾ ਨੇ ਫਿਰੋਜ਼ਪੁਰ ਨੂੰ 5-2 ਗੋਲਾ ਨਾਲ ਹਰਾਇਆ। ਨੀਟਾ ਕਲੱਬ ਰਾਮਪੁਰ ਨੇ ਬਹੁਤ ਹੀ ਰੋਮਾਂਚਕ ਅਤੇ ਸੰਘਰਸ਼ ਪੂਰਨ ਮੁਕਾਬਲੇ ਵਿੱਚ ਅਮਰਗੜ੍ਹ ਸੈਂਟਰ ਨਾਲ 7-7 ਗੋਲਾਂ ਦੀ ਬਰਾਬਰੀ ਤੋਂ ਬਾਅਦ ਪੈਨਲਟੀ ਸ਼ੂਟ ਆਊਟ ਵਿੱਚ 3-1 ਗੋਲਾ ਨਾਲ ਜਿੱਤ ਪ੍ਰਾਪਤ ਕੀਤੀ।।ਇਸ ਤੋਂ ਇਲਾਵਾ ਜੂਨੀਅਰ ਵਰਗ ਦਾ ਮੁੱਢਲਾ ਮੈਚ ਐਚਟੀਸੀ ਸੈਂਟਰ ਰਾਮਪੁਰ ਅਤੇ ਘਵੱਦੀ ਸਕੂਲ ਵਿਚਕਾਰ ਖੇਡਿਆ ਗਿਆ ਜਿਸ ਵਿੱਚ ਘਵੱਦੀ ਸੈਂਟਰ 2-1 ਗੋਲਾਂ ਨਾਲ ਜੇਤੂ ਰਿਹਾ ।ਏਕ ਨੂਰ ਅਕੈਡਮੀ ਤੇਹਿੰਗ ਅਤੇ ਅਮਰਗੜ੍ਹ ਹਾਕੀ ਸੈਂਟਰ ਨੂੰ 7-3 ਗੋਲਾ ਨਾਲ ਹਰਾਇਆ। ਇਸ ਮੌਕੇ ਸਾਹਿਬ ਜੀਤ ਸਿੰਘ ਸਾਬੀ ਚੇਅਰਮੈਨ ਬਲਾਕ ਸੰਮਤੀ ਡੇਹਲੋਂ, ਇੰਸਪੈਕਟਰ ਜਸਪਾਲ ਸਿੰਘ, ਕੁਲਦੀਪ ਸਿੰਘ ਘਵੱਦੀ, ਰਛਪਾਲ ਸਿੰਘ ਨਾਗੀ, ਸੁਸ਼ੀਲ ਕੁਮਾਰ ਸੈਕਟਰੀ ਸਪੋਰਟਸ ਰੇਲਵੇ ਫਿਰੋਜ਼ਪੁਰ, ਗੁਰਸਤਿੰਦਰ ਸਿੰਘ ਪਰਗਟ, ਸੋਨੀ ਗਿੱਲ, ਸਰਪੰਚ ਅਮਰਿੰਦਰ ਸਿੰਘ ਬੁਲਾਰਾ, ਸ਼ਿੰਗਾਰਾ ਸਿੰਘ ਜਰਖੜ, ਤੇਜਿੰਦਰ ਸਿੰਘ ਜਰਖੜ, ਬੂਟਾ ਸਿੰਘ ਸਿੱਧੂ, ਦਲਵੀਰ ਸਿੰਘ ਜਰਖੜ , ਪਵਨਪ੍ਰੀਤ ਸਿੰਘ ਡੰਗੋਰਾ ਰਘਵੀਰ ਸਿੰਘ ਡੰਗੋਰਾ, ਪਰਮਜੀਤ ਸਿੰਘ ਗਰੇਵਾਲ ਆਦਿ ਹੋਰ ਪ੍ਰਬੰਧਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।