ਨਾਜਾਇਜ਼ ਸ਼ਰਾਬ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ
ਨਾਜਾਇਜ਼ ਸ਼ਰਾਬ ਸਮੇਤ ਇੱਕ ਮੁਲਜ਼ਮ ਗ੍ਰਿਫਤਾਰ
Publish Date: Fri, 13 Mar 2026 09:44 PM (IST)
Updated Date: Fri, 13 Mar 2026 09:45 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਨਾਜਾਇਜ਼ ਸ਼ਰਾਬ ਸਮੇਤ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਅੱਠ ਪੇਟੀਆਂ ਅਤੇ 24 ਪਊਏ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਖ਼ਿਲਾਫ਼ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਵਿਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਇਕਾਈ ਹਸਪਤਾਲ ਦੇ ਲਾਗੇ ਮੌਜੂਦ ਸੀ। ਇਸੇ ਦੌਰਾਨ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਸ਼ੇਰਪੁਰ ਕਲਾਂ ਦਾ ਰਹਿਣ ਵਾਲਾ ਅਮਨ ਕੁਮਾਰ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਇਸ ਵੇਲੇ ਮੋਤੀ ਨਗਰ ਇਲਾਕੇ ਵਿੱਚ ਪੈਂਦੇ ਗਲਾਡਾ ਗਰਾਊਂਡ ਕੋਲ ਮੌਜੂਦ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਨੇ ਦਬਿਸ਼ ਦੇ ਕੇ ਮੁਲਜ਼ਮ ਦੇ ਕਬਜ਼ੇ ’ਚੋਂ ਅੱਠ ਪੇਟੀਆਂ ਅਤੇ 24 ਪਊਏ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਨੂੰ ਹਿਰਾਸਤ ਵਿੱਚ ਲਿਆ। ਪੁਲਿਸ ਮੁਲਜ਼ਮ ਕੋਲੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ।