ਬਿਨਾਂ ਨੰਬਰੀ ਮੋਟਰਸਾਈਕਲ ਤੇ ਮੋਬਾਈਲ ਸਮੇਤ ਇਕ ਜਣਾ ਗ੍ਰਿਫਤਾਰ
ਬਿਨਾਂ ਨੰਬਰੀ ਮੋਟਰਸਾਈਕਲ ਅਤੇ ਮੋਬਾਇਲ ਸਮੇਤ ਇੱਕ ਮੁਲਜਮ ਗ੍ਰਿਫਤਾਰ
Publish Date: Sun, 19 Apr 2026 06:15 PM (IST)
Updated Date: Sun, 19 Apr 2026 06:18 PM (IST)
ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ
ਲੁਧਿਆਣਾ ਦੇ ਥਾਣਾ ਦਰੇਸੀ ਦੀ ਪੁਲਿਸ ਨੇ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਇਕ ਮੋਬਾਈਲ ਫੋਨ ਸਮੇਤ ਗਲੀ ਨੰਬਰ ਸੱਤ ਬਾਲ ਸਿੰਘ ਨਗਰ ਦੇ ਰਹਿਣ ਵਾਲੇ ਵੰਸ਼ ਠਾਕੁਰ ਉਰਫ ਲਵੀ ਨੂੰ ਗਿਰਫਤਾਰ ਕੀਤਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ, ਇਸੇ ਦੌਰਾਨ ਮੁਖਬਰ ਖਾਸ ਕੋਲੋਂ ਜਾਣਕਾਰੀ ਮਿਲੀ ਕਿ ਮੁਲਜ਼ਮ ਵੰਸ਼ ਠਾਕੁਰ ਚੋਰੀਆਂ ਅਤੇ ਖੋਹਾਂ ਕਰਨ ਦਾ ਆਦੀ ਹੈ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਇਸ ਵੇਲੇ ਵੀ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ਼ਹਿਰ ਵੱਲ ਜਾ ਰਿਹਾ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਪਰਿੰਗਲ ਗਰਾਉਂਡ ਬਿੰਦਰਾ ਕਾਲੋਨੀ ਵਿਚ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਇਕ ਮੋਬਾਈਲ ਫੋਨ ਸਮੇਤ ਹਿਰਾਸਤ ਵਿਚ ਲਿਆ। ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਖਿਲਾਫ ਐੱਫਆਈਆਰ ਦਰਜ ਕਰ ਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।