ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ

ਘਰ ਵਿਚ ਹੀ ਨਾਜਾਇਜ਼ ਸ਼ਰਾਬ ਤਿਆਰ ਕਰਕੇ ਤਸਕਰੀ ਕਰਨ ਵਾਲੇ ਇੱਕ ਮੁਲਜ਼ਮ ਨੂੰ ਕ੍ਰਾਈਮ ਬ੍ਰਾਂਚ-2 ਦੀ ਟੀਮ ਨੇ ਗਿ੍ਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਢੇਰੀ ਦੇ ਰਹਿਣ ਵਾਲੇ ਜੀਵਨ ਸਿੰਘ ਵਜੋਂ ਹੋਈ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਇਕ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਜੀਵਨ ਸਿੰਘ ਆਪਣੇ ਘਰ ਵਿਚ ਹੀ ਨਾਜਾਇਜ਼ ਸ਼ਰਾਬ ਕੱਢਕੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸ਼ਰਾਬ ਦੀ ਸਮੱਗਲਿੰਗ ਕਰਦਾ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦੇ ਘਰ ਛਾਪੇਮਾਰੀ ਕਰਕੇ ਉਸਦੇ ਕਬਜ਼ੇ ਵਿੱਚੋਂ 7500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਮੁੱਢਲੀ ਪੁੱਛਗਿੱਛ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਕੰਬਾਈਨਾਂ ਦੇ ਪਾਰਟਸ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ ਤੇ ਵੱਧ ਪੈਸੇ ਕਮਾਉਣ ਦੇ ਚੱਕਰ ਵਿੱਚ ਉਸ ਨੇ ਸ਼ਰਾਬ ਕਰ ਦਿੱਤ ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਉਸ ਨੂੰ ਪੁੱਛਗਿੱਛ ਲਈ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।