ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਚੋਰੀ ਕੀਤਾ ਗਿਆ ਲੋਹਾ ਸਸਤੇ ਭਾਅ ਖਰੀਦ ਕੇ ਅੱਗੇ ਵੇਚਣ ਵਾਲੇ ਮੁਲਜ਼ਮ ਨੂੰ ਥਾਣਾ ਸਾਹਨੇਵਾਲ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸਥਾਨਕ ਬਾਲਾਜੀ ਕਾਲੋਨੀ ਦੇ ਰਹਿਣ ਵਾਲੇ ਲਵਲੀ ਸਿੰਘ ਦੇ ਰੂਪ ਵਿੱਚ ਹੋਈ ਹੈ। ਇਸ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਐਂਟੀ ਸਮੱਗਿਲੰਗ ਸੈੱਲ ਦੇ ਸਹਾਇਕ ਥਾਣੇਦਾਰ ਰਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਵਲੀ ਸਿੰਘ ਚੋਰੀ ਕੀਤਾ ਗਿਆ ਲੋਹਾ ਖਰੀਦਣ-ਵੇਚਣ ਦਾ ਧੰਦਾ ਕਰਦਾ ਹੈ। ਮੁਲਜ਼ਮ ਨੇ ਚੋਰੀਸ਼ੁਦਾ 15 ਕੁਇੰਟਲ ਦੇ ਕਰੀਬ ਲੋਹੇ ਦੀਆਂ ਪੱਤੀਆਂ ਰਾਮ ਨਗਰ ਸਥਿਤ ਆਪਣੇ ਕਿਰਾਏ ਦੇ ਮਕਾਨ 'ਚ ਰੱਖੀਆਂ ਹੋਈਆਂ ਹਨ। ਪੁਲਿਸ ਨੇ ਉਕਤ ਸੂਚਨਾ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗਿ੍ਫ਼ਤਾਰ ਕਰਦਿਆਂ ਲੋਹਾ ਬਰਾਮਦ ਕੀਤਾ ਹੈ।