ਐੱਸਪੀ ਜੋਸ਼ੀ, ਲੁਧਿਆਣਾ : ਮਹਾਨਗਰ ਦੇ ਜੀਟੀ ਰੋਡ ਪੁਲ਼ ਬਸਤੀ ਜੋਧੇਵਾਲ ਇਲਾਕੇ 'ਚ ਇਕ ਬਜ਼ੁਰਗ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿ੍ਤਕ ਦੀ ਪਛਾਣ ਧਰਮਪਾਲ ਪੁੱਤਰ ਸੰਤਰਾਮ ਦੇ ਰੂਪ 'ਚ ਹੋਈ ਹੈ। ਉਕਤ ਮਾਮਲੇ ਵਿਚ ਪੁਲਿਸ ਨੇ ਮਿ੍ਤਕ ਦੇ ਭਾਣਜੇ ਜਸਪਾਲ ਸਿੰਘ ਦੇ ਬਿਆਨਾਂ ਉਪਰ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਪਰਚਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਮੁਹੱਲਾ ਕਾਰਾਬਾਰਾ ਦੇ ਰਹਿਣ ਵਾਲੇ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਮਾਮਾ ਧਰਮਪਾਲ ਨਾਲ ਸਬਜ਼ੀ ਲੈਣ ਜਾ ਰਿਹਾ ਸੀ। ਜਦ ਉਹ ਮੇਨ ਜੀਟੀ ਰੋਡ ਉੱਪਰ ਪੁੱਜੇ ਤਾਂ ਜਲੰਧਰ ਬਾਈਪਾਸ ਵੱਲੋਂ ਆ ਰਹੇ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸ ਦੇ ਮਾਮੇ ਨੂੰ ਟੱਕਰ ਮਾਰ ਦਿੱਤੀ। ਇਸ ਸੜਕ ਦੁਰਘਟਨਾ ਵਿਚ ਬੁਰੀ ਤਰ੍ਹਾਂ ਨਾਲ ਫੱਟੜ ਧਰਮਪਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਿਸ ਨੇ ਦੁਰਘਟਨਾ ਵਾਲੀ ਥਾਂ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਹਾਸਲ ਕਰਕੇ ਆਰੋਪੀ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।