12 ਕਿਲੋ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
12 ਕਿਲੋ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
Publish Date: Mon, 15 Dec 2025 07:55 PM (IST)
Updated Date: Mon, 15 Dec 2025 07:57 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਥਾਣਾ ਪੀਏਯੂ ਦੀ ਪੁਲਿਸ ਨੇ 12 ਕਿਲੋ ਚੂਰਾ ਪੋਸਤ ਸਮੇਤ ਲੁਧਿਆਣਾ ਦੇ ਬਾਰਨਹਾੜਾ ਤਲਵਾੜਾ ਦੇ ਰਹਿਣ ਵਾਲੇ ਜਤਿੰਦਰ ਸਿੰਘ ਉਰਫ ਕਾਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛ ਗਿੱਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਗਸ਼ਤ ਦੇ ਸਬੰਧ ਵਿੱਚ ਪੁਲਿਸ ਪਾਰਟੀ ਅਲਟੋਸ ਨਗਰ ਹੰਬੜਾ ਰੋਡ ਤੇ ਮੌਜੂਦ ਸੀ। ਇਸੇ ਦੌਰਾਨ ਪੁਲਿਸ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀ ਕੰਧ ਦੇ ਨਾਲ ਇੱਕ ਸ਼ੱਕੀ ਵਿਅਕਤੀ ਨੂੰ ਪੈਦਲ ਆਉਂਦੇ ਦੇਖਿਆ। ਪੁਲਿਸ ਨੇ ਸ਼ੱਕ ਦੇ ਅਧਾਰ ਤੇ ਜਦ ਉਸ ਨੂੰ ਰੋਕ ਕੇ ਝੋਲੇ ਦੀ ਤਲਾਸ਼ੀ ਲਈ, ਤਾਂ ਮੁਲਜਮ ਦੇ ਕਬਜ਼ੇ ’ਚੋਂ 12 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜਮ ਜਤਿੰਦਰ ਸਿੰਘ ਉਰਫ ਕਾਲਾ ਕੋਲੋਂ ਪੁੱਛ ਗਿੱਛ ਸ਼ੁਰੂ ਕਰ ਦਿੱਤੀ ਹੈ।